ਚੰਡੀਗੜ ਤੇ ਹਰਿਆਣਾ ਜਰਨਲਿਸਟ ਯੂਨੀਅਨ ਨੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ
ਪੱਤਰਕਾਰ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬਰਾੜ ਤੇ ਚੇਅਰਮੈਨ ਬਲਵੰਤ ਤਕਸ਼ਕ ਦੀ ਅਗਵਾਈ ਵਿਚ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ

ਸੂਬੇ ਦੇ ਸਮੂਹ ਪੱਤਰਕਾਰਾਂ ਨੂੰ ਪੈਨਸ਼ਨ ਅਤੇ ਹੋਰ ਸਹੂਲਤਾਂ ਦੇਣ ਅਤੇ ਟੋਲ ਪਲਾਜ਼ਾ ’ਤੇ ਛੋਟ ਦੇਣ ਦੀ ਕੀਤੀ ਮੰਗ

ਚੰਡੀਗੜ, 5 ਮਾਰਚ (ਮਧੂਸਾਰ ਬਿਊਰੋ) ਚੰਡੀਗੜ ਅਤੇ ਹਰਿਆਣਾ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਬਰਾੜ, ਚੇਅਰਮੈਨ ਬਲਵੰਤ ਤਕਸ਼ਕ, ਚੰਡੀਗੜ ਪ੍ਰੈੱਸ ਕਲੱਬ ਦੇ ਪ੍ਰਧਾਨ ਨਲਿਨ ਅਚਾਰਿਆ ਅਤੇ ਸੂਬਾ ਸਕੱਤਰ ਅਭਿਸ਼ੇਕ, ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਚੰਡੀਗੜ ਵਿਖੇ ਮਿਲ ਕੇ ਮੰਗ ਪੱਤਰ ਦਿੱਤਾ। ਇੰਡੀਅਨ ਜਰਨਲਿਸਟ ਯੂਨੀਅਨ ਨਾਲ ਸਬੰਧਤ ਚੰਡੀਗੜ ਅਤੇ ਹਰਿਆਣਾ ਜਰਨਲਿਸਟ ਯੂਨੀਅਨ (ਰਜਿ) ਦੇ ਪ੍ਰਧਾਨ ਰਾਮ ਸਿੰਘ ਬਰਾੜ ਅਤੇ ਚੇਅਰਮੈਨ ਬਲਵੰਤ ਤਕਸ਼ਕ ਨੇ ਪੱਤਰਕਾਰਾਂ ਦੀਆਂ ਮੰਗਾਂ ਵਿਚ ਕੋਰੋਨਾ ਕਾਲ ਦੌਰਾਨ ਸ਼ਹੀਦ ਹੋਏ ਪੱਤਰਕਾਰਾਂ ਨੂੰ ਕੋਰੋਨਾ ਯੋਧਾ ਮੰਨਦੇ ਹੋਏ ਉਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੀ ਮਾਲੀ ਮਦਦ ਦੇਣ, ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਪੱਤਰਕਾਰਾਂ ਦੀ ਪੈਨਸ਼ਨ ਯੋਜਨਾ ’ਚ ਵਾਧਾ ਕਰਕੇ 20 ਹਜ਼ਾਰ

