ਅੱਜ ਜਿਲੇ੍ਹ ਵਿੱਚ 4,553 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
ਜਿਲ੍ਹੇ ਵਿੱਚ ਅੱਜ ਨਹੀ ਹੋਇਆ ਕੋਈ ਵੀ ਕੋਵਿਡ ਕੇਸ ਰਿਪੋਰਟ।
ਕੱਲ ਦਿਨ ਮੰਗਲਵਾਰ ਨੂੰ ਹੋਵੇਗਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸਿਨ ਨਾਲ ਕੋਵਿਡ ਟੀਕਾਕਰਨ
ਪਟਿਆਲਾ 07 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 445 ਕੋਵਿਡ ਰਿਪੋਰਟਾਂ ਵਿਚੋਂ ਜਿਲ੍ਹੇ ਵਿੱਚ ਕੋਈ ਕੋਵਿਡ ਕੇਸ ਰਿਪੋਰਟ ਨਹੀ ਹੋਇਆ ਉਹਨਾਂ ਕਿਹਾ ਪਿਛਲੇ ਅੱਠ ਦਿਨਾਂ ਵਿੱਚ ਇਹ ਦੂਜੀ ਵਾਰੀ ਹੈ ਜਦੋਂ ਜਿਲ੍ਹੇ ਵਿੱਚ ਕੋਈ ਕੋਵਿਡ ਕੇਸ ਰਿਪੋਰਟ ਨਹੀ ਹੋਇਆ। ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,996 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 05 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,522 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 17 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ। ਸਿਹਤ ਟੀਮਾਂ ਜਿੱਲੇ ਵਿੱਚ ਅੱਜ 1151 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,13,153 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,996 ਕੋਵਿਡ ਪੋਜਟਿਵ, 11,50,316 ਨੈਗੇਟਿਵ ਅਤੇ ਲਗਭਗ 841 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 4,553 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਕੱਲ ਮਿਤੀ 08 ਮਾਰਚ ਦਿਨ ਮੰਗਲਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ,ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਸਰਹੰਦ ਰੋਡ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ।
