ਪੰਜਾਬ ਦੇ ਹੱਕਾਂ ਤੇ ਡਾਕਾ ਮਾਰਨ ਵਿਰੁੱਧ ਕਿਸਾਨਾਂ ਵੱਲੋਂ ਜੋਰਦਾਰ ਮੁਜ਼ਾਹਰਾ
ਬੀ.ਬੀ.ਐਮ.ਬੀ. ਸਬੰਧੀ ਕੇਂਦਰੀ ਫੈਸਲਾ ਭਾਜਪਾ ਦਾ ਕੇਂਦਰੀ ਕਰਨ ਦਾ ਏਂਜੰਡਾ

ਭਾਜਪਾ ਨੂੰ ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ।

ਪਟਿਆਲਾ 7 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕੇਂਦਰ ਸਰਕਾਰ ਵੱਲੋਂ ਭਾਖੜਾ ਵਿਆਸ ਮੈਨੇਜਮੈਂਟ ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇਦਗੀ ਖਤਮ ਕਰਨ ਸਬੰਧੀ ਲਏ ਫੈਸਲੇ ਵਿਰੁੱਧ ਚੰਡੀਗੜ੍ਹ ਭਰਤੀ ਵਿਚ ਪੰਜਾਬ ਦਾ ਨਿਰਧਾਰਿਤ ਕੋਟਾ ਬਹਾਲ ਕਰਾਉਣ, ਲਖੀਮਪੁਰ ਖੀਰੀ ਕਾਂਡ ਵਿਚ ਮੁੱਖ ਦੋਸ਼ੀ ਅਸ਼ੀਸ਼ ਮਿਸਰਾ ਨੂੰ ਜਮਾਨਤ ਦੇਣ ਦੇ ਵਿਰੁੱਧ ਅਤੇ ਮੁੱਖ ਸਾਜਸ਼ ਕਰਤਿਆਂ ਵਿਚ ਸ਼ੁਮਾਰ ਕੇਂਦਰੀ ਰਾਜ ਮੰਤਰੀ ਅਜੇ ਮਿਸਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਹਟਾਉਣ, ਯੁਕਰੇਨ ਵਿੱਚੋਂ ਪੜ੍ਹਨ ਗਏ ਵਿਦਿਆਰਥੀਆਂ ਦੀ ਸਰੁੱਖਿਅਤ ਦੇਸ਼ ਵਾਪਸੀ ਲਈ ਯਤਨ ਤੇਜ਼ ਕਰਨ ਅਤੇ ਹਿਜਾਬ-ਦਸਤਾਰ ਵਿਵਾਦ ਸਬੰਧੀ ਘਟ ਗਿਣਤੀਆਂ ਨਾਲ ਕੀਤੀ ਜਾ ਰਹੀ ਬੇਇਨਸਾਫੀ ਦੂਰ ਕਰਕੇ ਬਰਾਬਰੀ ਅਤੇ ਅਜ਼ਾਦੀ ਦੇ ਸੰਵਿਧਾਨਕ ਹੱਕ ਬਰਕਾਰ ਰੱਖਣ ਦੀਆਂ ਮੰਗਾਂ ਸਮੇਤ ਕਿਸਾਨਾਂ ਦੀਆਂ ਹੋਰ ਮੰਗਾ ਨੂੰ ਲੈਕੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਜਿਲ੍ਹਾਂ ਕੇਂਦਰਾਂ ਉੱਤੇ ਰੋਸ ਮੁਜ਼ਾਹਰੇ ਕਰਨ ਦੇ ਸੱਦੇ ਉੱਤੇ ਅੱਜ ਇਥੇ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਮਾਰਨ ਦੇ ਫੈਸਲੇ ਵਿਰੁੱਧ ਜੋਰਦਾਰ ਮੁਜ਼ਾਹਰਾ ਕੀਤਾ।
ਕਿਸਾਨ ਆਗੂਆਂ ਨੇ ਸਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਉੱਤੇ ਦੇਸ਼ ਦੇ ਫੈਡਰਲਿਜ਼ਮ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਉਦਿਆਂ ਕਿਹਾ ਕਿ ਕੇਂਦਰੀ ਹਕੂਮਤ ਦੇਸ਼ ਦੇ ਸਮੁੱਚੇ ਢੰਗ ਦਾ ਤੇਜ਼ੀ ਨਾਲ ਕੇਂਦਰੀਕਰਨ ਦੇ ਕੰਮ ਵਿਚ ਜੁਟੀ ਹੋਈ ਹੈ। ਬੀ.ਬੀ.ਐਮ.ਬੀ. ਬਾਰੇ ਲਏ ਜਾ ਰਹੇ ਫੈਸਲੇ ਅਤੇ ਚੰਡੀਗੜ੍ਹ ਵਿੱਚੋਂ ਪੰਜਾਬ ਦੀ ਭਰਤੀ ਦੇ ਕੋਟੇ ਨੂੰ ਘਟਾ ਕੇ ਕੇਂਦਰੀ ਦਖਲ-ਅੰਦਾਜ਼ੀ ਦਾ ਵਾਧਾ ਇਸ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਮੁਫਤ ਲੁਟਾਉਣਾ ਬੰਦ ਕਰਕੇ ਸੂਬੇ ਦੀ ਜਰੂਰਤਾਂ ਨੂੰ ਪੂਰਾ ਕੀਤਾ ਜਾਵੇ। ਆਗੂਆਂ ਨੇ ਬੀ.ਬੀ.ਐਸ.ਬੀ. ਪੰਜਾਬ ਦੀ ਮੈਂਬਰੀ ਬਹਾਲ ਕਰਨ ਦੀ ਜ਼ੋਰਦਾਰ ਮੰਗ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ, ਯੋਗੀ ਸਰਕਾਰਾਂ ਵੱਲੋਂ ਇੱਕ ਪਾਸੇ ਤਾਂ ਕਿਸਾਨਾਂ ਦੇ ਕਾਤਲਾਂ ਦੀ ਪੁਸਤ ਪਨਾਹੀ ਕੀਤੀ ਜਾ ਰਹੀ ਹੈ, ਦੂਜੇ ਪਾਸੇ ਕਿਸਾਨ ਹਿਤੇਸ਼ੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਸੁਪਰੀਮ ਕੋਰਟ ਦੀ ਅਗਵਾਈ ਵਿਚ ਜਾਂਚ ਕਰ ਰਹੇ ਸ਼ਿੱਟ ਲਖਮੀਰਪੁਰ ਖੀਰੀ ਕਾਂਡ ਨੂੰ ਇੱਕ ਘਣਾਉਣੀ ਸ਼ਾਜਸ ਤਹਿਤ ਕੀਤੇ ਕਤਲ ਦੱਸ ਰਹੀ ਹੈ। ਪਰ ਭਾਜਪਾ ਸਰਕਾਰਾਂ ਇਨ੍ਹਾਂ ਕਤਲਾਂ ਨੂੰ ਮੁੱਖ ਦੋਸ਼ੀ ਨੂੰ ਬਚਾਉਣ ਅਤੇ ਹੋਰ ਖੁਲ੍ਹੀਆਂ ਛੁੱਟੀਆਂ ਦੇਣ ਦੇ ਇਰਾਦੇ ਨਾਲ ਸਿਆਸੀਆਂ ਦੁਬਾਓ ਪਾ ਕੇ ਜ਼ਮਾਨਤਾਂ ਦੇਣ ਦੇ ਫੈਸਲੇ ਕਰਵਾ ਰਹੀ ਹੈ। ਕਿਸਾਨ ਆਗੂਆਂ ਨੇ ਜੋਰ ਦੇ ਕੇ ਕਿਹਾ ਕਿ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸਰਾ ਦੀ ਜ਼ਮਾਨਤ ਰੱਦ ਕਰਕੇ ਜੇਲ਼੍ਹ ਭੇਜਿਆਂ ਜਾਵੇ। ਇਸਦੇ ਨਾਲ ਹੀ ਉਸਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਹਟਾਇਆ ਜਾਵੇ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਦੇਸ਼ ਨੂੰ ਧਰਮ ਦੇ ਆਧਾਰ ਤੇ ਵੰਡ ਤੇ ਤੋੜਨ ਦੇ ਅਹਾਰ ਵਿਚ ਲੱਗੀ ਹੋਈ ਹੈ। ਜਦੋਂ ਕਿ ਕਿਸਾਨ ਆਗੂ ਦੇਸ਼ ਨੂੰ ਜੋੜਨ ਦਾ ਕੰਮ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਰਨਾਟਕ ਵਿਚ ਉਥੇ ਹਿਜਾਬ-ਦਸਤਾਰ ਵਿਵਾਦ ਨੂੰ ਦੇਸ਼ ਦੀਆਂ ਘਟ ਗਿਣਤੀਆਂ ਨਾਲ ਧੱਕਾ ਕਰਾਰ ਦਿੰਦੀਆਂ ਮੰਗ ਕੀਤੀ ਕੇ ਪਹਿਰਾਵੇ ਦੀ ਅਜ਼ਾਦੀ ਦੇ ਨਾਲ ਨਾਲ ਸਿੱਖਿਆ ਦੇ ਅਧਿਕਾਰ ਦੀ ਬਰਾਬਰੀ ਦੇ ਸੰਵਿਧਾਨ ਦੇ ਹੱਕਾਂ ਦੀ ਪਹਿਰੇਦਾਰੀ ਯਕੀਨੀ ਬਣਾਉਣ ਦੀ ਕਿਸਾਨ ਲਹਿਰ ਆਪਣਾ ਫਰਜ਼ ਅਦਾ ਕਰਦੀ ਰਹੇਗੀ ਅਤੇ ਭਾਜਪਾ ਦੇ ਦੇਸ਼ ਨੂੰ ਤੋੜਨ ਦੇ ਮਨਸੂਬੇ ਸਫਲ ਨਹੀਂ ਹੋ ਦਿੱਤੇ ਜਾਣਗੇ।
ਆਗੂਆਂ ਨੇ ਯੁਕਰੇਨ-ਰੂਸ ਜੰਗ ਨੂੰ ਤਰੁੰਤ ਬੰਦ ਕੀਤੇ ਜਾਣ ਦੀ ਸੰਸਾਰ ਦੇ ਅਮਨ ਪਸੰਦ ਲੋਕਾਂ ਦੀ ਇੱਕਮੁਠਤਾ ਜ਼ਾਹਰ ਕਰਦਿਆਂ ਮੰਗ ਕੀਤੀ ਕਿ ਭਾਰਤ ਸਰਕਾਰ ਨਾਟੋ ਵਰਗੇ ਸਾਮਰਾਜੀ ਫੌਜੀ ਗੱਠ ਜੋੜਾਂ ਨੂੰ ਤਰੁੰਤ ਭੰਗ ਕਰਨ ਦੀ ਮੰਗ ਨੂੰ ਸੰਸਾਰਕ ਮੰਚਾਂ ਉੱਤੇ ਜੋਰਦਾਰ ਢੰਗ ਨਾਲ ਉਠਾਏ। ਮੋਦੀ ਸਰਕਾਰ ਨੂੰ ਯੁਕਰੇਨ ਵਿੱਚੌਂ ਭਾਰਤੀ ਵਿਦਿਆਰਥੀਆਂ ਨੂੰ ਸਰੁੱਖਿਅਤ ਦੇਸ਼ ਵਾਪਸ ਲਿਆਉਣ ਦੇ ਯਤਨ ਹੋਰ ਤੇਜ਼ ਕਰਨ ਦੀ ਮੰਗ ਉਠਾਈ। ਕਿਸਾਨ ਆਗੂਆਂ ਨੇ ਨਰਮੇ ਅਤੇ ਹੋਰ ਫਸਲਾਂ ਦੇ ਹੋਏ ਖਰਾਬੀ ਦੇ ਮੁਆਵਜ਼ੇ ਦੀ ਅਦਾਇਗੀ ਫੌਰੀ ਤੌਰ ਤੇ ਕਰਨ ਦੀ ਮੰਗ ਕੀਤੀ।

