ਅੰਮ੍ਰਿਤਸਰਪੰਜਾਬ

ਹੋਲਾ ਮਹੱਲਾ ਪੂਰੇ ਸਾਨੋ ਸ਼ੋਕਤ ਨਾਲ ਮਨਾਉਣ ਲਈ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣ:ਬਾਬਾ ਬਲਬੀਰ ਸਿੰਘ ਅਕਾਲੀ

ਬੁੱਢਾ ਦਲ ਵੱਲੋਂ ਦੋ ਰੋਜ਼ਾ ਵਿਸ਼ੇਸ਼ ਗਤਕਾ ਮੁਕਾਬਲੇ ਹੋਣਗੇ: ਸ. ਬੇਦੀ

ਸ੍ਰੀ ਅਨੰਦਪੁਰ ਸਾਹਿਬ, 07 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ) – ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਗੁਰੂ ਪਾਤਸ਼ਾਹਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਗੁਰੂ ਸਾਹਿਬ ਵੇਲੇ ਤੋਂ ਚਲੀ ਆਉਂਦੀ ਪੁਰਾਤਨ ਰਵਾਇਤ ਅਨੁਸਾਰ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਹੋਲਾ ਮਹੱਲਾ ਪੂਰੇ ਖਾਲਸਾਹੀ ਜਾਹੋ ਜਲਾਲ ਨਾਲ ਮਨਾਉਣ ਲਈ ਵੱਧ ਚੜ੍ਹ ਕੇ ਸ੍ਰੀ ਅਨੰਦਪੁਰ ਸਾਹਿਬ ਪੁਜਣ।ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਨਿਹੰਗ ਸਿੰਘ ਦਲਾਂ ਤੇ ਸੰਗਤਾਂ ਦੇ ਸਹਿਯੋਗ ਨਾਲ 17, 18 ਤੇ 19 ਮਾਰਚ ਨੂੰ ਹੋਲਾ-ਮਹੱਲਾ ਪੂਰੇ ਖ਼ਾਲਸਾਈ ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਇਆ ਜਾਵੇਗਾ।ਇਸ ਬਾਰੇ ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਵਰੋਸਾਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹੋਲੇ-ਮਹੱਲੇ ਦਾ ਤਿਉਹਾਰ ਹਰ ਸਾਲ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਖਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ।ਇਸ ਵਾਰ ਵੀ ਅੱਗੇ ਨਾਲੋਂ ਵੀ ਵੱਧ ਚੜ ਕੇ ਮਨਾਇਆ ਜਾਵੇਗਾ।

ਉਨਾਂ ਕਿਹਾ ਕਿ ਇਸ ਵਾਰ ਵੀ ਹੋਲੇ-ਮਹੱਲੇ ਦੇ ਮੌਕੇ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਲੱਖਾਂ ਦੀ ਗਿਣਤੀ `ਚ ਪੁੱਜਣ ਵਾਲੀ ਸੰਗਤ ਦੇ ਰਹਿਣ ਸਹਿਣ ਤੇ ਸੁੱਖ-ਸਹੂਲਤ ਦਾ ਵਿਸ਼ੇਸ਼ ਪ੍ਰਬੰਧ ਕਰਦਿਆਂ ਪਿਛਲੇ ਸਾਲਾਂ ਵਾਂਗ ਦੁਰਘਟਨਾ ਬੀਮਾ ਯੋਜਨਾ ਦਾ ਵੀ ਅਗਾਊਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਸਥਾਨਕ ਛਾਉਣੀ ਗੁਰੂ ਕੇ ਬਾਗ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੰਘ ਸਾਹਿਬ ਜਥੇ: ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਲਈ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਇਸ ਵਾਰ 17, 18 ਮਾਰਚ ਨੂੰ ਛਾਉਣੀ ਨਿਹੰਗ ਸਿੰਘਾਂ, ਗੁਰੂ ਕਾ ਬਾਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ।ਸਿੱਖ ਪੰਥ ਵਿਚ ਵੱਖ-ਵੱਖ ਖੇਤਰਾਂ ਨਾਲ ਅਹਿਮ ਸਥਾਨ ਰੱਖਦੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਅਵਾਰਡਾਂ ਨਾਲ ਸਨਮਾਨਤ ਕੀਤਾ ਜਾਵੇਗਾ।ਸ. ਬੇਦੀ ਨੇ ਦੱਸਿਆ ਕਿ 19 ਮਾਰਚ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਪੁਰਾਤਨ ਪ੍ਰੰਪਰਾ ਅਨੁਸਾਰ ਹਰ ਸਾਲ ਦੀ ਤਰ੍ਹਾਂ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਛਾਉਣੀ ਬੁੱਢਾ ਦਲ ਤੋਂ ਮਹੱਲਾ ਕੱਢਿਆ ਜਾਵੇਗਾ।

Leave a Reply

Your email address will not be published. Required fields are marked *