ਕੇਂਦਰ ਦਾ ਵੱਡਾ ਫੈਸਲਾ- ਪ੍ਰਾਈਵੇਟ ਮੈਡੀਕਲ ਕਾਲਜ ਦੀਆਂ ਅੱਧੀਆਂ ਸੀਟਾਂ ‘ਤੇ ਲੱਗੇਗੀ ਸਰਕਾਰੀ ਕਾਲਜਾਂ ਜਿੰਨੀ ਫੀਸ
ਨਵੀਂ ਦਿੱਲੀ (ਮਧੂਸਾਰ ਬਿਊਰੋ) ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦੇਸ਼ ਦੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਅੱਧੀਆਂ ਸੀਟਾਂ ਉਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਫੀਸ ਲਈ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਯੂਕਰੇਨ ਉਤੇ ਰੂਸੀ ਹਮਲੇ ਪਿੱਛੋਂ ਭਾਰਤੀ ਵਿਦਿਆਰਥੀਆਂ ਵੱਲੋਂ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾਣ ਉਤੇ ਵੱਡੇ ਸਵਾਲ ਉਠ ਰਹੇ ਹਨ।
ਭਾਰਤ ਵਿਚ ਮਹਿੰਗੀ ਮੈਡੀਕਲ ਸਿੱਖਿਆ ਨੂੰ ਲੈ ਕੇ ਸਰਕਾਰੀ ਦੀ ਘੇਰੇਬੰਦੀ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸਰਕਾਰ ਨੇ ਇਹ ਰਾਹਤ ਦੇਣ ਦਾ ਐਲਾਨ ਕੀਤਾ ਹੈ। ਯੂਕਰੇਨ ਵਿਚ ਮਾਰੇ ਗਏ ਕਰਨਾਟਰ ਦੇ ਵਿਦਿਆਰਥੀ ਦੇ ਪਿਤਾ ਨੇ ਵੀ ਭਾਰਤ ਵਿਚ ਪ੍ਰਾਈਵੇਟ ਕਾਲਜਾਂ ਵਿਚ ਕਰੋੜਾਂ ਰੁਪਏ ਲੈ ਕੇ ਦਾਖਲਾ ਦੇਣ ਉਤੇ ਸਰਕਾਰ ਨੂੰ ਘੇਰਿਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਭਾਰਤ ਵਿਚ ਮਹਿੰਗੀ ਸਿੱਖਿਆ ਹੋਣ ਕਾਰਨ ਹੀ ਸਾਡੇ ਬੱਚੇ ਜਾਨ ਤਲੀ ਉਤੇ ਧਰ ਕੇ ਵਿਦੇਸ਼ ਪੜ੍ਹਨ ਜਾ ਰਹੇ ਹਨ।

