ਦੇਸ਼-ਵਿਦੇਸ਼ਪੰਜਾਬ

ਮੈਂ ਭਵਿੱਖਬਾਣੀ ਨਹੀਂ ਕਰ ਸਕਦਾ ਪਰ ਅਸੀਂ ਬਿਹਤਰ ਚੋਣਾਂ ਲੜੀਆਂ

ਸ਼ਾਹ ਨਾਲ ਮੁਲਾਕਾਤ ਪਿੱਛੋਂ ਕੈਪਟਨ ਨੇ ਕਿਹਾ

ਨਵੀਂ ਦਿੱਲੀ (ਮਧੂਸਾਰ ਬਿਊਰੋ) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਆਖਿਆ ਕਿ ਪੰਜਾਬ ਨੂੰ ਲੈ ਕੇ ਆਮ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਨਤੀਜਿਆਂ ਤੋਂ ਬਾਅਦ ਇਸ ‘ਤੇ ਬੋਲਣਾ ਉਚਿਤ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਅੱਜ ਬੀਬੀਐਮਬੀ ਅਤੇ ਸੀਟ ਬਾਰੇ ਗੱਲ ਨਹੀਂ ਕੀਤੀ।

ਮੈਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪਹਿਲਾਂ ਹੀ ਪੱਤਰ ਲਿਖ ਚੁੱਕਾ ਹਾਂ ਕਿ ਜਦੋਂ 1966 ਵਿੱਚ ਪੰਜਾਬ ਅਤੇ ਹਰਿਆਣਾ ਦੀ ਵੰਡ ਹੋਈ ਸੀ ਤਾਂ ਇਹ ਨਿਯੁਕਤੀਆਂ ਉਸੇ ਆਧਾਰ ’ਤੇ ਕੀਤੀਆਂ ਜਾਣ। ਗਠਜੋੜ ‘ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਭਵਿੱਖਬਾਣੀ ਨਹੀਂ ਕਰ ਸਕਦਾ ਪਰ ਅਸੀਂ ਅਤੇ ਭਾਜਪਾ ਨੇ ਬਿਹਤਰ ਚੋਣਾਂ ਲੜੀਆਂ ਹਨ। ਇਸ ਬਾਰੇ ਨਤੀਜਿਆਂ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

Leave a Reply

Your email address will not be published. Required fields are marked *