ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਬੁੱਢਾ ਦਲ ਦੇ ਛੇਵੇਂ ਜਥੇਦਾਰ ਨਿਹੰਗ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਸ਼ਹੀਦੀ ਦਿਹਾੜਾ 14 ਨੂੰ ਮਨਾਇਆ ਜਾਵੇਗਾ

ਅੰਮ੍ਰਿਤਸ਼ਰ, 09 ਮਾਰਚ (ਮਧੂਸਾਰ ਬਿਊਰੋ)- ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਵਿਚ ਨਾਨਕਸ਼ਾਹੀ ਸੰਮਤ 553 ਅਨੁਸਾਰ 1 ਚੇਤ 14 ਮਾਰਚ ਨੂੰ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਅਕਾਲੀ ਨਿਹੰਗ ਬਾਬਾ ਫੂਲਾ ਸਿੰਘ ਜੀ ਸ਼ਹੀਦ ਜੋ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਹੋਏ ਹਨ ਦਾ 199ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਪੂਰਨ ਸ਼ਰਧਾ ਸਤਿਕਾਰ ਨਾਲ ਸਿੱਖ ਪਰੰਪਰਾਵਾਂ ਦੀ ਰੋਸ਼ਨੀ ਵਿਚ ਮਨਾਇਆ ਜਾਵੇਗਾ।ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੇ ਅਦੇਸਾਂ ਅਨੁਸਾਰ ਬੁਰਜ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮਹਾਨ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਹੰਗ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਇਸ ਸਬੰਧੀ 12 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡਪਾਠ ਅਰੰਭ ਹੋਣਗੇ ਅਤੇ 14 ਮਾਰਚ ਨੂੰ ਭੋਗ ਪਾਏ ਜਾਣਗੇ।ਜਿਸ ਵਿਚ ਕੌਮ ਦੇ ਮਹਾਨ ਪ੍ਰਚਾਰਕ, ਸੰਤ ਮਹਾਂਪੁਰਸ, ਰਾਗੀ, ਢਾਡੀ, ਕਵੀਸਰ, ਨਿਹੰਗ ਸਿੰਘ ਹਾਜ਼ਰੀ ਭਰਨਗੇ।ਸ. ਬੇਦੀ ਨੇ ਦੱਸਿਆ ਕਿ ਅਗਲੇ ਸਾਲ 2023 ਵਿੱਚ ਬਾਬਾ ਫੂਲਾ ਸਿੰਘ ਅਕਾਲੀ ਦੇ ਸ਼ਹੀਦੀ ਦੇ 200 ਸਾਲ ਪੂਰੇ ਹੋ ਰਹੇ ਹਨ।ਉਨ੍ਹਾਂ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਵਰੇ੍ਹ ਨੂੰ ਸਮਰਪਿਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਹੇਠ ਸਾਰਾ ਸਾਲ ਸ਼ਤਾਬਦੀ ਸਮਾਗਮ ਹੋਣਗੇ।

Leave a Reply

Your email address will not be published. Required fields are marked *