ਪਟਿਆਲਾ

2617 ਨਾਗਰਿਕਾਂ ਨੇਂ ਲਗਵਾਈ ਕੋਵਿਡ ਵੈਕਸਿਨ ।

ਜਿਲ੍ਹੇ ਵਿੱਚ 02 ਕੋਵਿਡ ਕੇਸ ਹੋਏ ਰਿਪੋਰਟ :ਸਿਵਲ ਸਰਜਨ

ਪਟਿਆਲਾ 12 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 1037 ਕੋਵਿਡ ਰਿਪੋਰਟਾਂ ਵਿਚੋਂ 02 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ।ਜੋ ਕਿ ਦੋਨੋਂ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 62,006 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 01 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,539 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 10 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

ਸਿਹਤ ਟੀਮਾਂ ਵੱਲੋਂ ਜਿੱਲੇ ਵਿੱਚ ਅੱਜ 838 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,17,889 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,006 ਕੋਵਿਡ ਪੋਜਟਿਵ, 11,55,438  ਨੈਗੇਟਿਵ ਅਤੇ ਲਗਭਗ 445 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਜਿਲਾ ਟੀਕਾਕਰਨ ਅਧਿਕਾਰੀ ਡਾ.ਵੀਨੂੰ ਗੋਇਲ ਨੇਂ ਕਿਹਾ ਕਿ ਅੱਜ ਜਿਲੇ੍ਹ ਵਿੱਚ ਕੋਵਿਡ ਟੀਕਾਕਰਨ ਕਰਵਾਉਣ ਵਾਲਿਆਂ ਦੀ ਗਿਣਤੀ 2617 ਹੈ ਉਹਨਾਂ ਕਿਹਾ ਕਿ ਕੱਲ ਮਿਤੀ 13 ਮਾਰਚ ਦਿਨ ਐਤਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ,ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *