ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਸ਼੍ਰੋਮਣੀ ਅਕਾਲੀ ਦਲ ਦਾ ਖਤਮ ਹੋਣਾ ਦੇਸ਼ ਤੇ ਸਿੱਖਾਂ ਲਈ ਘਾਤਕ: ਜਥੇਦਾਰ ਅਕਾਲ ਤਖ਼ਤ

ਅੰਮ੍ਰਿਤਸਰ, 12 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ’ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਖ਼ਤਮ ਹੋਣਾ ਦੇਸ਼ ਅਤੇ ਸਿੱਖ ਕੌਮ ਦੋਵਾਂ ਲਈ ਘਾਤਕ ਹੋਵੇਗਾ। ਉਨ੍ਹਾਂ ਅੱਜ ਇੱਥੇ ਅਕਾਲ ਤਖ਼ਤ ਵਿਖੇ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਹੈ। ਇਸ ਮੌਕੇ ਜਾਰੀ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਤੇ ਦੇਸ਼ ਵਿਦੇਸ਼ ਵਿੱਚ ਵਸਦੇ ਸਮੁੱਚੇ ਸਿੱਖ ਚਿੰਤਤ ਹਨ। ਇਸ ਸਬੰਧ ਵਿੱਚ ਸਿੱਖਾਂ ਵੱਲੋਂ ਲਗਾਤਾਰ ਚਿੰਤਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਚਿੰਤਾ ਉਨ੍ਹਾਂ ਸਿੱਖ ਆਗੂਆਂ ਨੇ ਵੀ ਪ੍ਰਗਟਾਈ ਹੈ ਜੋ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਤੋਂ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਸਿਆਸੀ ਪਾਰਟੀ ਨਹੀਂ ਹੈ ਸਗੋਂ ਸੋਚ ਹੈ। ਇਹ ਸੋਚ ਸਿੱਖਾਂ ਦੀ ਚੜ੍ਹਦੀ ਕਲਾ ਅਤੇ ਖ਼ਾਲਸੇ ਦੇ ਬੋਲਬਾਲੇ ਨਾਲ ਜੁੜੀ ਹੋਈ ਹੈ। ਇਸ ਸੋਚ ਨੂੰ ਕਾਇਮ ਰੱਖਣ ਅਤੇ ਉਭਾਰਨ ਦੀ ਲੋੜ ਹੈ। ਉਨ੍ਹਾਂ ਸਮੁੱਚੇ ਅਕਾਲੀ ਦਲਾਂ ਨੂੰ ਕਿਹਾ ਕਿ ਉਹ ਆਪੋ ਆਪਣੀ ਹਉਮੈ ਨੂੰ ਤਿਆਗਣ ਅਤੇ ਅਕਾਲ ਤਖ਼ਤ ’ਤੇ ਬੈਠ ਕੇ ਇਸ ਨੂੰ ਵਿਚਾਰਨ ਤੇ ਅਕਾਲ ਤਖ਼ਤ ਦੀ ਅਗਵਾਈ ਹੇਠ ਇਕੱਠੇ ਹੋਣ। ਇਸ ਦੌਰਾਨ ਕੈਲੰਡਰ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਰ੍ਹੇ ਦਾ ਇਹ ਕੈਲੰਡਰ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਹੈ।

Leave a Reply

Your email address will not be published. Required fields are marked *