ਪੰਜਾਬਪਟਿਆਲਾ

ਅਜੀਤਪਾਲ ਕੋਹਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਚ ਕਾਫ਼ਲਾ ਅਮ੍ਰਿਤਸਰ ਲਈ ਰਵਾਨਾ

ਹੁਣ ਪੰਜਾਬ ਮੁੜ ਸੋਨੇ ਦੀ ਚਿੜੀ ਬਣਨ ਵੱਲ ਪਰਤੇਗਾ- ਅਜੀਤਪਾਲ ਕੋਹਲੀ

ਪਟਿਆਲਾ, 13 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਦੇ ਪਟਿਆਲਾ ਸਹਿਰੀ ਤੋਂ ਵਿਧਾਇਕ ਸ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਅੱਜ ਇਥੋਂ ਜੇਤੂ ਮਾਰਚ ਅਮ੍ਰਿਤਸਰ ਲਈ ਸੈਂਕੜੇ ਵਰਕਰਾਂ ਦਾ ਕਾਫ਼ਲਾ ਰਵਾਨਾ ਹੋਇਆ। ਇਸ ਦੌਰਾਨ ਸੈਕੜੇ ਕਾਰਾ ਦੇ ਕਾਫਲੇ ਨਾਲ ਹਜ਼ਾਰਾਂ ਵਲੰਟੀਅਰ ਤੇ ਆਗੂ ਸ਼ਾਮਿਲ ਹੋਏ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਚ ਜੋ ਇਸ ਵਾਰ ਲੋਕਾਂ ਨੇ ਆਪ ਨੂੰ ਫਤਵਾ ਦੇ ਕੇ ਸਰਕਾਰ ਬਣਾਈ ਹੈ, ਉਸ ਦਾ ਸਿਹਰਾ ਸਮੂਹ ਪੰਜਾਬੀਆ ਨੂੰ ਜਾਂਦਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਸਮੇਤ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਲੋਕ ਵਿਰੋਧੀ ਅਤੇ ਸੂਬੇ ਨੂੰ ਕੰਗਾਲ ਕਰਨ ਵਾਲੇ ਏਜੰਡਿਆ ਤੋਂ ਪੰਜਾਬ ਦੇ ਲੋਕ ਜਾਣੂ ਹੋ ਗਏ ਸਨ।

ਇਸ ਲਈ ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਹੀ ਨਹੀਂ ਬਲਕਿ ਮੁੱਖ ਮੰਤਰੀ ਬਣਨ ਦੇ ਦਾਅਵੇਦਾਰਾਂ ਨੂੰ ਵੀ ਚਲਦਾ ਕਰ ਦਿੱਤਾ ਹੈ। ਅਜੀਤਪਾਲ ਕੋਹਲੀ ਨੇ ਕਿਹਾ ਕਿ ਦੇਸ਼ ‘ਚ ਸੋਨੀ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਨੂੰ ਸੱਤਾਧਾਰੀ ਪਾਰਟੀਆਂ ਨੇ ਬੌਧਿਕ, ਆਰਥਿਕ, ਭਾਈਚਾਰਕ ਸਾਂਝ ਅਤੇ ਨੈਤਿਕ ਪੱਖੋਂ ਬਰਬਾਦ ਕਰ ਦਿੱਤਾ ਸੀ, ਜਿਸ ਨੂੰ ਹੁਣ ਮੁੜ ਸੋਨੇ ਦੀ ਚਿੜੀ ਬਣਾਇਆ ਜਾਏਗਾ।ਊਨਾ ਕਿਹਾ ਕਿ ਅੱਜ ਪੰਜਾਬ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜ਼ਾ ਹੈ। ਭ੍ਰਿਸ਼ਟਾਚਾਰ, ਮਾਫ਼ੀਆ ਰਾਜ, ਡਰੱਗ ਦਾ ਜਾਲ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਸੀ, ਜਿਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ, ਕਿਉਂਕਿ ਬਾਦਲ ਪਰਿਵਾਰ ਨੇ ਕਰੀਬ 20 ਸਾਲ ਅਤੇ ਕਾਂਗਰਸ ਨੇ 25 ਸਾਲ ਰਾਜ ਕਰਕੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ। ਊਨਾ ਕਿਹਾ ਕਿ ਹੁਣ ਜਲਦੀ ਹੀ ਪੰਜਾਬ ਮੁੜ ਖੁਸ਼ਹਾਲੀ ਦੇ ਦੌਰ ਵਲ ਪਰਤੇਗਾ।

Leave a Reply

Your email address will not be published. Required fields are marked *