ਦੇਸ਼-ਵਿਦੇਸ਼ਪੰਜਾਬ

ਮੋਦੀ ਨੇ ਭਾਰਤ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਉੱਚ ਪੱਧਰੀ ਬੈਠਕ

ਯੂਕ੍ਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਪੈਦਾ ਸਥਿਤੀ ਦੇ ਮੱਦੇਨਜ਼ਰ ਮੌਜੂਦਾ ਗਲੋਬਲ ਦ੍ਰਿਸ਼ ‘ਤੇ ਚਰਚਾ

ਨਵੀਂ ਦਿੱਲੀ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀਮੰਡਲ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਦੀ ਬੈਠਕ ‘ਚ ਦੇਸ਼ ਦੀ ਸੁਰੱਖਿਆ ਤਿਆਰੀਆਂ ਦੀ ਸਮੀਖਿਆ ਦੇ ਨਾਲ-ਨਾਲ ਯੂਕ੍ਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਪੈਦਾ ਸਥਿਤੀ ਦੇ ਮੱਦੇਨਜ਼ਰ ਮੌਜੂਦਾ ਗਲੋਬਲ ਦ੍ਰਿਸ਼ ‘ਤੇ ਚਰਚਾ ਕੀਤੀ। ਅਧਿਕਾਰਤ ਸੂਤਰਾਂ ਅਨੁਸਾਰ ਸ਼੍ਰੀ ਮੋਦੀ ਦੀ ਪ੍ਰਧਾਨਗੀ ‘ਚ ਐਤਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਜ਼ਾ ਘਟਨਾਕ੍ਰਮ ਅਤੇ ਸਰਹੱਦੀ ਖੇਤਰਾਂ, ਸਮੁੰਦਰੀ ਅਤੇ ਹਵਾਈ ਖੇਤਰ ‘ਚ ਦੇਸ਼ ਦੀ ਸੁਰੱਖਿਆ ਤਿਆਰੀਆਂ ਤੋਂ ਜਾਣੂੰ ਕਰਵਾਇਆ ਗਿਆ।

ਪ੍ਰਧਾਨ ਮੰਤਰੀ ਨੂੰ ਯੂਕ੍ਰੇਨ ਨਾਲ ਸੰਬੰਧਤ ਤਾਜ਼ਾ ਘਟਨਾਵਾਂ ਦੀ ਜਾਣਕਾਰੀ ਦਿੱਤੀ ਗਈ, ਨਾਲ ਹੀ ਉੱਥੇ ਫਸੇ ਭਾਰਤੀ ਨਾਗਰਿਕਾਂ ਅਤੇ ਗੁਆਂਢੀ ਦੇਸ਼ਾਂ ਦੇ ਕੁਝ ਨਾਗਰਿਕਾਂ ਨੂੰ ਕੱਢਣ ਲਈ ਚਲਾਏ ਜਾ ਰਹੇ ਆਪਰੇਸ਼ਨ ਗੰਗਾ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ। ਮੋਦੀ ਨੇ ਨਿਰਦੇਸ਼ ਦਿੱਤਾ ਕਿ ਯੂਕ੍ਰੇਨ ਦੇ ਸ਼ਹਿਰ ਖਾਰਕੀਵ ‘ਚ ਮਾਰੇ ਗਏ ਨਵੀਨ ਸ਼ੇਖਰਅੱਪਾ ਦੀ ਮ੍ਰਿਤਕ ਦੇਹ ਨੂੰ ਵਤਨ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਬੈਠਕ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਵਿਦੇਸ਼ ਸਕੱਤਰ ਹਰਸ਼ ਸ਼ਿਰੰਗਲਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

Leave a Reply

Your email address will not be published. Required fields are marked *