ਦੇਸ਼-ਵਿਦੇਸ਼ਪੰਜਾਬ

ਭਗਵੰਤ ਮਾਨ ਸੰਗਰੂਰ ਸੀਟ ਤੋਂ ਦੇਣਗੇ ਅਸਤੀਫਾ

ਚੰਡੀਗੜ੍ਹ 14 ਮਾਰਚ (ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਦੇ ਧੂਰੀ ਤੋਂ ਵਿਧਾਇਕ ਬਣਨ ਮਗਰੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਹ ਸੰਗਰੁਰ ਲੋਕ ਸਭਾ ਦੀ ਸੀਟ ਤੋਂ ਅਸਤੀਫਾ ਦੇ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ’ਚ ਹਮੇਸ਼ਾ ਉਨ੍ਹਾਂ ਸੰਗਰੂਰ ਹਲਕੇ ਦੇ ਲੋਕਾਂ ਲਈ ਆਵਾਜ਼ ਚੁੱਕੀ ਹੈ ਅਤੇ ਅੱਗੇ ਤੋਂ ਵੀ ਲੋਕਾਂ ਦੀ ਆਵਾਜ਼ ਲੋਕ ਸਭਾ ਵਿਚ ਗੂੰਜੇਗੀ।

ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ ਐਮ.ਪੀ ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਰਿ ਗੂੰਜੇਗੀ।

Leave a Reply

Your email address will not be published. Required fields are marked *