ਥਾਣਾ ਕੰਨਟੋਨਮੈਂਟ ਵੱਲੋ 100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ।
ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਡਾ: ਸੁਖਚੈਨ ਸਿੰਘ ਗਿੱਲ,ਆਈ.ਪੀ.ਐਸ, ਮਾਣਯੋਗ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਜੀ ਵੱਲੋਂ ਵਿੱਚ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਪ੍ਰਭਜੋਤ ਸਿੰਘ ਵਿਰਕ ਪੀ.ਪੀ.ਐਸ, ਏ.ਡੀ.ਸੀ.ਪੀ-ਸਿਟੀ 2 ਅਤੇ ਸ੍ਰੀ ਤੁਸ਼ਾਰ ਗੁਪਤਾ IPS ,ਏ.ਸੀ.ਪੀ ਵੈਸਟ ਵੱਲੋਂ ਦਿਤੀਆਂ ਹਦਾਇਤਾਂ ਤੇ ਮੁੱਖ ਅਫਸਰ ਥਾਣਾ ਕੰਟੋਨਮੈਂਟ ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ਹੇਠ ASI ਸੁਸ਼ੀਲ ਕੁਮਾਰ ਇੰਚਾਰਜ ਚੋਕੀ,ਗਵਾਲ ਮੰਡੀ ਨੇ ਸਮੇਤ ਪੁਲਸ ਪਾਰਟੀ ਵੱਲੋਂ ਦੋਸ਼ੀ ਮਾਨਿਕ ਨਾਗੀ ਉਕੱਤ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਦੋਸ਼ੀ ਨੂੰ ਅਦਾਲਤ ਪੇਸ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਪਾਸੋਂ ਹੋਰ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।

