ਅੰਮ੍ਰਿਤਸਰ

ਥਾਣਾ ਰਣਜੀਤ ਐਵੀਨਿਊ ਵੱਲੋਂ ਚੋਰੀ ਦੇ 01 ਐਕਟੀਵਾ ਤੇ 02 ਮੋਟਰਸਾਈਕਲਾਂ ਸਮੇਤ ਇੱਕ ਕਾਬੂ।

ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਡਾ. ਸੁਖਚੈਨ ਸਿੰਘ ਗਿੱਲ, ਆਈ.ਪੀ.ਐਸ, ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜੀ ਵੱਲੋਂ ਵਹੀਲਕ ਚੋਰੀ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਪ੍ਰਭਜੋਤ ਸਿੰਘ ਵਿਰਕ PPS, ਏ.ਡੀ.ਸੀ.ਪੀ ਸ਼ਹਿਰ-2 ਦੇ ਦਿਸਾ ਨਿਰਦੇਸ਼ਾਂ ਹੇਠ ਸ੍ਰੀ ਪਲਵਿੰਦਰ ਸਿੰਘ PPS, ਏ.ਸੀ.ਪੀ ਨੌਰਥ ਅੰਮ੍ਰਿਤਸਰ ਦੀ ਅਗਵਾਈ ਹੇਠ ਇੰਸਪੈਕਟਰ ਇੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਰਣਜੀਤ ਐਵੀਨਿਊ ਦੀ ਨਿਗਰਾਨੀ ਹੇਠ ASI ਤਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਵਿਸ਼ਾਲ ਮਾਰਟ ਕੋਲ ਸ਼ਪੈਸਲ ਨਾਕਾ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਦੋਰਾਨੇ ਚੈਕਿੰਗ ਇੱਕ ਮੋਨੇ ਨੌਜਵਾਨ ਨੂੰ ਚੋਰੀ ਦੀ ਐਕਟਿਵਾ ਰੰਗ ਚਿੱਟਾ ਬਿੰਨਾ ਨੰਬਰੀ ਸਮੇਤ ਕਾਬੂ ਕੀਤਾ, ਜਿਸਨੇ ਆਪਣਾ ਨਾਮ ਸੰਦੀਪ ਸਿੰਘ ਉਰਫ ਸੋਨੂੰ ਪੁੱਤਰ ਰਣਜੀਤ ਸਿੰਘ ਵਾਸੀ ਮੁੱਹਲਾ ਕੋਟ ਮਿਤ ਸਿੰਘ, ਭਾਈ ਮੰਝ ਸਿੰਘ ਰੋਡ, ਤਰਨਤਾਰਨ ਰੋਡ, ਅੰਮ੍ਰਿਤਸਰ ਦੱਸਿਆ।ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਇਲਾਕਾ ਵਿੱਚੋਂ 2 ਹੋਰ ਮੋਟਰਸਾਈਕਲ ਚੋਰੀ ਕੀਤੇ ਹਨ, ਦੋਸ਼ੀ ਇੰਕਸ਼ਾਫ ਤੇ 2 ਹੋਰ ਚੋਰੀ ਦੇ ਮੋਟਰਸਾਈਕਲ ਬਾਮਦ ਕੀਤੇ ਗਏ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *