ਖ਼ਾਲਸਾ ਕਾਲਜ ਪਟਿਆਲਾ ਵਿਖੇ ਸੱਤ ਰੋਜਾ ਬਸੰਤ ਬਹਾਰ ਦਾ ਮੇਲਾ ਧੂਮਧਾਮ ਨਾਲ ਸੰਪੰਨ
ਪਟਿਆਲਾ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਵੱਲੋਂ ਕਾਲਜ ਵਿਖੇ ਸੱਤ ਰੋਜ਼ਾ ਬਸੰਤ ਬਹਾਰ ਦਾ ਮੇਲਾ ਧੂਮਧਾਮ ਨਾਲ ਕਰਵਾਇਆ ਗਿਆ। ਜਿਸ ਵਿਚ ਕਾਲਜ ਦੇ ਛੇ ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵਧ ਚੜ੍ਹ ਕੇ ਭਾਗ ਲਿਆ। ਵਿਦਿਆਰਥੀਆਂ ਵਿੱਚ ਰਚਨਾਤਮਕ ਰੁਚੀਆਂ ਨੂੰ ਉਜਾਗਰ ਕਰਨ ਲਈ ਇਸ ਮੇਲੇ ਦੌਰਾਨ ਸਲਾਦ, ਕਰਾਫਟਿੰਗ ਇਨੋਵੇਸ਼ਨ ਵਿਦ ਪੇਪਰ, ਯਸ ਵੀ ਕੈਨ, ਅਵੇਸਮ ਬਲੌਸਮ, ਐਡਵਰਟਾਈਜ਼ਮੈਂਟ ਆਫ ਦਾ ਯੀਅਰ ਅਤੇ ਕਿ੍ਰਏਟ ਯੂਅਰ ਅਮੇਜ਼ੀਨੇਸ਼ਨ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ। ਮੇਲੇ ਦੇ ਅੰਤਲੇ ਦਿਨ ਅੱਜ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ, ਖੇਡਾਂ ਅਤੇ ਖਾਣ ਪੀਣ ਦੇ ਸਾਮਾਨ ਦੀਆਂ ਸਟਾਲਾਂ ਲਗਾਈਆਂ ਗਈਆਂ ਸਨ। ਜਿਨ੍ਹਾਂ ਨੂੰ ਕਾਲਜ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੇ ਬਹੁਤ ਹੀ ਭਰਪੂਰ ਹੁੰਗਾਰਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੇਚੀਆਂ ਗਈਆਂ ਟਿਕਟਾਂ ਤੇ ਲੱਕੀ ਡਰਾਅ ਕੱਢ ਕੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।
ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਦੇ ਸਮੁੱਚੇ ਸਟਾਫ਼ ਅਤੇ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਸੰਤ ਬਹਾਰ ਜਿੱਥੇ ਸਾਡੇ ਸਾਡੀ ਕੁਦਰਤ ਨੂੰ ਬਹੁਤ ਹੀ ਮਨਮੋਹਕ ਬਣਾ ਦਿੰਦੀ ਹੈ ਉੱਥੇ ਅਜਿਹੇ ਮੇਲੇ ਵਿਦਿਆਰਥੀਆਂ ਦੇ ਮਨੋਰੰਜਨ ਦੇ ਨਾਲ-ਨਾਲ ਸਿੱਖਿਆਦਾਇਕ ਗਤੀਵਿਧੀਆਂ ਰਾਹੀਂ ਲਾਹੇਵੰਦ ਸਾਬਤ ਹੁੰਦੇ ਹਨ। ਅਜਿਹੇ ਮੇਲੇ ਵਿਦਿਆਰਥੀਆਂ ਅੰਦਰ ਟੀਮ ਵਜੋਂ ਕਾਰਜ ਕਰਨ ਦੀ ਪ੍ਰਵਿਰਤੀ ਨੂੰ ਉਘਾੜਦੇ ਹਨ ਅਤੇ ਨਾਲ ਹੀ ਛੁਪੀ ਹੋਈ ਪ੍ਰਤਿਭਾ ਨੂੰ ਵੀ ਸਾਹਮਣੇ ਲਿਆਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀੰ ਵਿਦਿਆਰਥੀ ਮਾਰਕੀਟਿੰਗ ਦੇ ਗੁਣ ਵੀ ਸਿੱਖਦੇ ਹਨ।
ਡਾ. ਜਸਲੀਨ ਕੌਰ ਡਿਪਟੀ ਪਿ੍ਰੰਸੀਪਲ ਅਤੇ ਮੁਖੀ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਅਜਿਹੇ ਮੇਲੇ ਨਾ ਸਿਰਫ ਮੰਨੋਰੰਜਨ ਪ੍ਰਦਾਨ ਕਰਦੇ ਹਨ ਬਲਕਿ ਵਿਦਿਆਰਥੀਆਂ ਨੂੰ ਵਿਹਾਰਕ ਅਨੁਭਵ ਤੇ ਗਿਆਨ ਵੀ ਦਿੰਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉੱਤਮ ਹੁਨਰੀ ਗੁਣਾਂ ਵਾਲੇ ਬਣਾਉਣ ਵਿੱਚ ਵੀ ਮਦਦਗਾਰ ਰਹਿੰਦੇ ਹਨ। ਇਸ ਮੇਲੇ ਦੀ ਸਮਾਪਤੀ ਲੱਕੀ ਡਰਾਅ ਕੱਢਣ ਨਾਲ ਹੋਈ। ਉਪਰੰਤ ਜਿੱਥੇ ਵਿਦਿਆਰਥੀਆਂ ਨੂੰ ਕਈ ਤੋਹਫੇ ਵੰਡੇ ਗਏ ਉਥੇ ਨਾਲ ਹੀ ਲੱਕੀ ਡਰਾਅ ਦੇ ਵਿਜੇਤਾਵਾਂ ਨੂੰ ਵੀ ਤੋਹਫੇ ਦਿੱਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਵਿੰਦਰ ਕੌਰ ਡੀਨ ਕਲਚਰਲ ਅਫੇਅਰਜ਼ ਅਤੇ ਕੰਟਰੋਲਰ ਪ੍ਰੀਖਿਆਵਾਂ ਡਾ. ਰਵਿੰਦਰਜੀਤ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।

