ਪੰਜਾਬਪਟਿਆਲਾ

ਪੀ.ਆਰ.ਟੀ.ਸੀ. ਪੈਨਸ਼ਨਰਾਂ ਵਲੋਂ ਕਰਵਾਇਆ ਗਿਆ ਸਨਮਾਨ ਸਮਾਰੋਹ

ਪਟਿਆਲਾ (ਮਧੂਸਾਰ ਬਿਊਰੋ) : ਅੱਜ ਇੱਥੇ ਪੀ.ਆਰ.ਟੀ.ਸੀ. ਪੈਨਸ਼ਨਰਾਂ ਵਲੋਂ ਸਨਮਾਨ ਸਮਾਹੋਰ ਕਰਵਾਇਆ ਗਿਆ। ਜਿਸ ਵਿੱਚ ਵੱਖ—ਵੱਖ ਡਿਪੂਆਂ ਤੋਂ ਭਾਰੀ ਗਿਣਤੀ ਵਿੰਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਸਨਮਾਨ ਸਮਾਰੋਹ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਸ੍ਰ. ਭਗਵੰਤ ਸਿੰਘ ਕੰਗਣਵਾਲ ਦੀ ਰਹਿਨੁਮਾਈ ਹੇਠ ਹੋਇਆ। ਇਸ ਸਨਮਾਨ ਸਮਾਰੋਹ ਵਿੱਚ 75 ਸਾਲ ਪੂਰੇ ਕਰ ਚੁੱਕੇ ਪੈਨਸ਼ਨਰਾਂ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਐਸੋਸੀਏਨ ਦੇ ਸੂਬਾ ਪ੍ਰਧਾਨ ਸ੍ਰ. ਭਗਵੰਤ ਸਿੰਘ ਕੰਗਣਵਾਲ ਨੇ ਕਿਹਾ ਕਿ ਪੈਨਸ਼ਨਰਾਂ ਨੇ ਪਿਛਲੇ ਸਮੇਂ ਵਿੱਚ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕੀਤਾ ਅਤੇ ਲੰਮਾ ਘੋਲ ਲੜਕੇ ਆਪਣੀ ਪੈਨਸ਼ਨ ਨੂੰ ਬਚਾ ਕੇ ਰੱਖਿਆ ਹੈ। ਇਸੇ ਕਾਰਨ ਆਪਾ ਅੱਜ ਅਜਿਹੇ ਸਨਮਾਨ ਪ੍ਰਾਪਤ ਕਰਨ ਦੇ ਯੋਗ ਹੋਏ ਹਾਂ।

ਉਨ੍ਹਾਂ ਕਿਹਾ ਕਿ ਆਪਣੇ ਹਿੱਤਾਂ ਨੂੰ ਬਚਾ ਰੱਖਣ ਲਈ ਜਦੋ—ਜਹਿਦ ਕਰਨੀ ਪੈਂਦੀ ਹੈ ਜਿਸ ਲਈ ਆਪਾਂ ਨੂੰ ਸਦਾ ਤਿਆਰ ਰਹਿਣਾ ਚਾਹੀਦਾ ਹੈ। ਇਸ ਵਾਸਤੇ ਸਾਡੇ ਏਕੇ ਦੀ ਬਹੁਤ ਜਰੂਰਤ ਹੈ। ਉਨ੍ਹਾਂ ਨੇ ਐਮ.ਡੀ. ਸਾਹਿਬ ਵਲੋਂ, ਪਿਛਲੇ ਦਿਨੀ ਉਨ੍ਹਾਂ ਨਾਲ ਹੋਈ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਹਿੱਤਾਂ ਦਾ ਧਿਆਨ ਰੱਖਣ ਲਈ ਦਿਵਾਏ ਵਿਸ਼ਵਾਸ਼ ਲਈ ਉਹਨਾਂ ਦਾ ਧੰਨਵਾਦ ਕੀਤਾ ਤੇ ਆਪਣੇ ਘੋਲ ਦੌਰਾਨ ਮੀਡੀਆ ਵਲੋਂ ਪੀ.ਆਰ.ਟੀ.ਸੀ. ਪੈਨਸ਼ਨਰਾਂ ਵੱਲੋਂ ਲੜੇ ਗਏ ਘੋਲ ਸਮੇਂ ਨਿਭਾਏ ਹਾਂ ਪੱਖ ਰੋਲ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਮੀਡੀਆ ਕਰਮੀਆਂ ਦਾ ਵੀ ਸਨਮਾਨ ਕੀਤਾ ਗਿਆ। ਸਕੱਤਰ ਜਨਰਲ ਹਰੀ ਸਿੰਘ ਚਮਕ ਨੇ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਹਾਜ਼ਰੀਨ ਨੂੰ ਜੀ ਆਇਆ ਆਖਦਿਆਂ ਹੁਣੇ ਹੁਣੇ ਹੋਈਆਂ ਅਸੈਂਬਲੀ ਚੋਣਾਂ ਵਿੱਚ ਉਹਨਾਂ ਵਲੋਂ ਨਿਭਾਈ ਭੂਮਿਕਾ ਤੇ ਰਾਜ ਪਲਟੇ ਦੀ ਵਧਾਈ ਦਿੱਤੀ।

ਉਹਨਾਂ ਆਖਿਆ ਕਿ ਇਸ ਰਾਜ ਪਲਟੇ ਨਾਲ ਪੰਜਾਬ ਅਤੇ ਪੀ.ਆਰ.ਟੀ.ਸੀ. ਦੀ ਨੁਹਾਰ ਬਦਲੇਗੀ ਤੇ ਵੱਡੇ ਪ੍ਰਾਈਵੇਟ ਘਰਾਣਿਆਂ ਦੀ ਅਜਾਰੇਦਾਰੀ ਖਤਮ ਹੋਕੇ ਪੀ.ਆਰ.ਟੀ.ਸੀ. ਨਵੀਆਂ ਬੁਲੰਦੀਆਂ ਨੂੰ ਛੂਹੇਗੀ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਵਿੱਚ ਜਲਦੀ ਹੀ ਹੋਰ ਨਵੀਆ ਬੱਸਾਂ ਪਾਈਆਂ ਜਾਣਗੀਆਂ। ਉਨ੍ਹਾਂ ਨੇ ਪਿਛਲੇ ਦਿਨੀ ਐਮ.ਡੀ. ਪੀ.ਆਰ.ਟੀ.ਸੀ. ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਦੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਦਿਖਾਏ ਹਾਂ ਪੱਖੀ ਵਤੀਰੇ ਦੀ ਪ੍ਰਸੰਸਾ ਕਰਦਿਆਂ ਅਦਾਰੇ ਵੱਲ ਰਹਿੰਦੇ ਬਕਾਏ ਜਿਵੇਂ ਕਿ ਮੈਡੀਕਲ ਬਿਲਾਂ ਦੀ ਅਦਾਇਗੀ ਅਤੇ ਪਿਛਲੇ ਸੋੋਧੇ ਗਰੇਡਾਂ ਦੇ ਬਕਾਇਆ ਦੀ ਅਦਾਇਗੀ ਦੀ ਮੰਗ ਕੀਤੀ। ਉਨ੍ਹਾਂ ਠੇਕੇ ਤੇ ਆਧਾਰ ਤੇ ਰੱਖੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਵੀ ਮੰਗ ਕੀਤੀ।

ਐਸੋਸੀਏਸ਼ਨ ਦੇ ਚੇਅਰਮੈਨ ਸ੍ਰ. ਮੁਕੰਦ ਸਿੰਘ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਪੈਨਸ਼ਨਰਾਂ ਦੇ ਰਹਿੰਦੇ ਬਕਾਏ ਦੇਣ ਦੀ ਮੰਗ ਕਰਦਿਆਂ ਠੇਕੇ ਦੇ ਆਧਾਰ ਤੇ ਰੱਖੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਅਤੇ ਅਦਾਰੇ ਦੀ ਆਮਦਨ ਵਧਾਉਣ ਲਈ ਟਾਈਮ ਟੇਬਲਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ। ਉਹਨਾਂ ਸਮੂਹ ਹਾਜਰੀਨ ਦਾ ਧੰਨਵਾਦ ਕਰਦਿਆਂ ਏਕਤਾ ਬਣਾਈ ਰੱਖਣ ਤੇ ਜੋਰ ਦਿੱਤਾ। ਸਟੇਜ਼ ਦੀ ਡਿਊਟੀ ਸ੍ਰ. ਬਚਨ ਸਿੰਘ ਅਰੋੜਾ ਜਨਰਲ ਸਕੱਤਰ ਨੇ ਬਾਖੂਬੀ ਨਿਭਾਈ। ਇਸ ਸਮਾਰੋਹ ਨੂੰ ਕਾਮਯਾਬ ਕਰਨ ਲਈ ਸਰਵ ਸ੍ਰੀ ਬਖਸ਼ੀਸ਼ ਸਿੰਘ ਦਫਤਰ ਸਕੱਤਰ, ਅਮੋਲਕ ਸਿੰਘ ਕੈਸ਼ੀਅਰ, ਜੋਗਿੰਦਰ ਸਿੰਘ ਪ੍ਰਧਾਨ ਪਟਿਆਲਾ ਡਿਪੂ, ਸ਼ਿਵ ਕੁਮਾਰ ਜਨਰਲ ਸਕੱਤਰ, ਨਿਹਾਲ ਚੰਦ, ਬਲਵੰਤ ਸਿੰਘ, ਸੋਹਣ ਸਿੰਘ, ਯੋਗਿੰਦਰ ਯੋਗੀ, ਪ੍ਰੀਤਮ ਸਿੰਘ, ਮਲਕੀਤ ਸਿੰਘ ਨੇ ਵੀ ਪ੍ਰਸੰਸਾ ਯੋਗ ਭੂਮਿਕਾ ਨਿਭਾਈ।

Leave a Reply

Your email address will not be published. Required fields are marked *