ਪਟਿਆਲਾ

ਸਿਹਤ ਕੇਂਦਰ ਕੌਲੀ ਵਿਖੇ ਰਾਸ਼ਟਰੀ ਟੀਕਾਕਰਨ ਦਿਵਸ ਸਬੰਧੀ ਸਨਮਾਨ ਸਮਾਰੋਹ ਕਰਵਾਇਆ

ਪਲਸ ਪੋਲੀਓ ਮੁਹਿੰਮ `ਚ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਨ ਬਦਲੇ ਏ.ਐਨ.ਐਮ ਤੇ ਆਸ਼ਾ ਵਰਕਰਾਂ ਦਾ ਸਨਮਾਨ

ਪਟਿਆਲਾ, 16 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਸਿਵਲ ਸਰਜਨ ਪਟਿਆਲਾ ਡਾ: ਪ੍ਰਿੰਸ ਸੋਢੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਰੰਜ਼ਨਾ ਸ਼ਰਮਾ ਦੀ ਅਗਵਾਈ ਰਾਸ਼ਟਰੀ ਟੀਕਾਕਰਨ ਦਿਵਸ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਐਸ.ਐਮ.ਓ ਡਾ: ਰੰਜ਼ਨਾ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਵੱਖ-ਵੱਖ ਬਿਮਾਰੀਆਂ ਤੋਂ ਨਾਗਰਿਕਾਂ ਦੇ ਬਚਾਓ ਲਈ ਕਈ ਤਰ੍ਹਾਂ ਦੀਆਂ ਵੈਕਸੀਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਵੈਕਸੀਨ ਬਿਮਾਰ ਹੋਣ ਤੋਂ ਪਹਿਲਾਂ ਦਿਤੀ ਜਾਣ ਵਾਲੀ ਦਵਾਈ ਹੈ ਜੋ ਬਿਮਾਰੀ ਦਾ ਹਮਲਾ ਮਨੁੱਖੀ ਸ਼ਰੀਰ ਤੇ ਹੋਣ ਤੋਂ ਬਚਾਉਂਦੀ ਹੈ। ਉਨ੍ਹਾਂ ਵੱਲੋਂ ਬਲਾਕ ਦੇ ਸਮੂਹ ਵੈਕਸੀਨੇਟਰਾਂ ਦਾਂ ਪਲਸ ਪੋਲੀਓ ਮੁਹਿੰਮ ਦੌਰਾਨ ਬਹੁਤ ਵਧੀਆ ਕਵਰੇਜ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ।

ਮੈਡੀਕਲ ਅਫਸਰ ਡਾ: ਮੁਹੰਮਦ ਸਾਜਿਦ ਵੱਲੋਂ ਬੱਚਿਆਂ ਨੂੰ ਜਨਮ ਤੋਂ ਲੈ ਕੇ 16 ਸਾਲ ਤੱਕ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾਣ ਵਾਲੇ ਟੀਕਿਆਂ, ਕਰੋਨਾ ਮਹਾਂਮਾਰੀ ਤੋਂ ਬਚਾਅ ਲਈ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਤੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੋਡਲ ਅਫਸਰ ਆਈ.ਈ.ਸੀ ਵੱਲੋਂ ਸਿਹਤ ਵਿਭਾਗ ਦੁਆਰਾਂ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜ਼ਨਾ, ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ, ਜੇ.ਐਸ.ਐਸ.ਕੇ, ਜੇ.ਐਸ.ਵਾਈ, ਪਰਿਵਾਰ ਕਲਿਆਣ ਸਕੀਮ ਸਮੇਤ ਸਮੇਂ-ਸਮੇਂ ਤੇ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਬਲਾਕ ਸਿਹਤ ਕੇਂਦਰ ਕੌਲੀ ਦੀ ਏ.ਐਨ.ਐਮ ਬਿਮਲ ਦੇਵੀ, ਆਸ਼ਾ ਵਰਕਰਾਂ ਊਸ਼ਾ ਦੇਵੀ ਅਤੇ ਪਰਮਜੀਤ ਕੌਰ ਨੂੰ ਪਲਸ ਪੋਲੀਓ ਮੁਹਿੰਮ 2022 ਦੌਰਾਨ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਨ ਬਦਲੇ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ `ਚ ਕੀਤੀਆਂ ਗਈਆਂ ਗਤੀਵਿਧੀਆਂ ਦੀ ਸਿਹਤ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਸੈਮੀਨਾਰ ਵਿੱਚ ਫਾਰਮੇਸੀ ਅਫਸਰ ਰਾਜ਼ ਵਰਮਾ, ਐਲ.ਐਚ.ਵੀ ਪੂਨਮ ਵਾਲੀਆ, ਐਸ.ਟੀ.ਐਸ ਅਮਨਪ੍ਰੀਤ ਕੌਰ, ਮਲਟੀਪਰਪਜ਼ ਵਰਕਰ ਦੀਪ ਸਿੰਘ, ਗੁਰਤੇਜ਼ ਸਿੰਘ, ਪਿੰਡਾਂ ਦੀਆਂ ਆਸ਼ਾ ਵਰਕਰਾਂ, ਛੋਟੇ ਬੱਚਿਆਂ ਵਾਲੀਆਂ ਮਾਵਾਂ ਨੇ ਸਮੂਲੀਅਤ ਕੀਤੀ।

Leave a Reply

Your email address will not be published. Required fields are marked *