ਪੰਜਾਬਪਟਿਆਲਾ

ਬਿਜਲੀ ਕਾਮੇ ਵਲੋਂ 28, 29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਅਤੇ ਸ਼ਮੂਲੀਅਤ ਕਰਨਗੇ।

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ ਪਾਵਰਕਾਮ ਅਤੇ ਟਰਾਂਸਕੋ, ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ), ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਸਬ ਸਟੇਸ਼ਨ ਸਟਾਫ ਵੈਲਫੇਅਰ ਐਸੋਸੀਏਸ਼ਨ ਅਤੇ ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਫੈਸਲੇ ਅਤੇ ਕੇਂਦਰੀ ਪੱਧਰ ਦੀਆਂ ਟਰੇਡ ਯੂਨੀਅਨਾਂ, ਅਜ਼ਾਦ ਫੈਡਰੇਸ਼ਨਾਂ ਸਮੇਤ ਨੈਸ਼ਨਲ ਕੁਆਰਡੀਨੇਟ ਕਮੇਟੀ ਦੇ ਸੱਦੇ ਤੇ 28,29 ਮਾਰਚ ਦੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਅਤੇ ਸ਼ਮੂਲੀਅਤ ਕਰਨਗੀਆ। ਬਿਜਲੀ ਕਾਮੇ ਪੰਜਾਬ ਦੇ ਸਮੁੱਚੇ ਉਪ ਮੰਡਲ/ ਮੰਡਲ ਦਫਤਰਾਂ ਅੱਗੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਮੁਲਾਜਮ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਦਾ ਰੋਸ ਰੈਲੀਆਂ ਕਰਕੇ ਜੋਰਦਾਰ ਵਿਰੋਧ ਕਰਨਗੇ। ਇਹ ਫੈਸਲਾ ਸਾਥੀ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ, ਜੁਆਇੰਟ ਫੋਰਮ ਦੀ ਮੀਟਿੰਗ ਵਿੱਚ ਕੀਤਾ ਗਿਆ।

ਜੁਆਇੰਟ ਫੋਰਮ ਦੇ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਦੇਵ ਸਿੰਘ ਮੰਢਾਲੀ, ਜਗਰੂਪ ਸਿੰਘ ਮਹਿਮਦਪੁਰ, ਜਗਜੀਤ ਸਿੰਘ ਲਹਿਰਾ, ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਦੁਧਾਲਾ, ਅਵਤਾਰ ਸਿੰਘ ਕੈਂਥ, ਕੌਰ ਸਿੰਘ ਸੋਹੀ, ਜਗਜੀਤ ਸਿੰਘ ਕੰਡਾ, ਰਾਮ ਲੁਭਾਇਆ, ਹਰਜੀਤ ਸਿੰਘ, ਰਵੇਲ ਸਿੰਘ ਸਹਾਏਪੁਰ, ਪ੍ਰੀਤਮ ਸਿੰਘ ਪਿੰਡੀ, ਸੁਖਵਿੰਦਰ ਸਿੰਘ, ਸਿਕੰਦਰ ਨਾਥ, ਸੁਖਵਿੰਦਰ ਸਿੰਘ ਚਾਹਲ, ਕਮਲਜੀਤ ਸਿੰਘ, ਗੁਰਦਿੱਤ ਸੰਧੂ, ਇੰਦਰਜੀਤ ਸਿੰਘ ਢਿੱਲੋਂ, ਨਛੱਤਰ ਸਿੰਘ, ਹਰਮੇਸ਼ ਧੀਮਾਨ, ਬ੍ਰਿਜ ਲਾਲ, ਮਨਜੀਤ ਕੁਮਾਰ ਨੇ ਦੱਸਿਆ ਕਿ ਇਹ ਦੋ ਰੋਜਾ ਹੜਤਾਲ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਆਰਥਿਕ ਅਤੇ ਸਨਅਤੀ ਨੀਤੀਆਂ ਅਤੇ ਨਿਜੀਕਰਨ ਵਿਰੁੱਧ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨਿਜੀਕਰਨ ਦੀ ਨੀਤੀ ਤਹਿਤ ਪਬਲਿਕ ਸੈਕਟਰ ਦੇ ਅਦਾਰਿਆਂ ਰੇਲਵੇ, ਬੈਂਕ, ਬੀਮਾ, ਬੰਦਰਗਾਹਾਂ, ਸੜਕਾਂ ਆਦਿ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ, ਬਿਜਲੀ ਸੋਧ ਬਿੱਲ ਰਾਹੀਂ ਪਾਵਰ ਖੇਤਰ ਦਾ ਨਿਜੀਕਰਨ ਕਰਕੇ ਸਰਮਾਏਦਾਰ ਅਤੇ ਨਿਜੀ ਕੰਪਨੀਆਂ ਨੂੰ ਜਲਦੀ ਸੌਂਪਣ ਲਈ ਬਿਲ ਪਾਸ ਕਰਵਾ ਰਹੀ ਹੈ। ਜਿਸ ਨਾਲ ਬੇਰੋਜਗਾਰੀ, ਗਰੀਬੀ, ਮਹਿੰਗਾਈ, ਬੇਕਾਰੀ ਵਧੇਗੀ। ਬਿਜਲੀ ਦੇ ਰੇਟਾਂ ਵਿੱਚ ਅਥਾਹ ਵਾਧਾ ਹੋਵੇਗਾ। ਬਿਜਲੀ ਕਿਸਾਨਾਂ ਅਤੇ ਆਮ ਖਪਤਕਾਰਾਂ ਦੀ ਪਹੁੰਚ ਤੋਂ ਬਾਹਰ ਹੋਵੇਗੀ। ਕੇਂਦਰ ਸਰਕਾਰ ਫਿਰਕੂ ਤਾਕਤਾਂ ਨੂੰ ਸਹਿ ਦੇ ਰਹੀ ਹੈ। ਜਿਸ ਨਾਲ ਦੇਸ਼ ਦੀ ਏਕਤਾ ਅਖੰਡਤਾ ਨੂੰ ਭਾਰੀ ਖਤਰਾ ਪੈਦਾ ਹੋਵੇਗੀ।

ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਪਬਲਿਕ ਸੈਕਟਰ ਦਾ ਨਿਜੀਕਰਨ ਬੰਦ ਕੀਤਾ ਜਾਵੇ, ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਫੈਸਲੇ ਅਨੁਸਾਰ ਤਿੰਨ ਕਾਲੇ ਕਾਨੂੰਨ ਰੱਦ ਕਰਨ ਉਪਰੰਤ ਐਮ.ਐਸ.ਪੀ. ਲਾਗੂ ਕੀਤੀ ਜਾਵੇ। ਬੇਰੁਜਗਾਰੀ ਦੂਰ ਕਰਨ ਲਈ ਨਵੀਂ ਭਰਤੀ ਅਤੇ ਘੱਟੋ—ਘੱਟ ਉਜਰਤਾ ਵਿੱਚ ਵਾਧਾ ਕੀਤਾ ਜਾਵੇ। ਲੇਬਰ ਕਾਨੂੰਨਾਂ ਵਿੱਚ ਮਜਦੂਰ ਵਿਰੋਧੀ ਸੋਧਾਂ ਵਾਪਸ ਲੈਣ ਅਤੇ ਟਰੇਡ ਯੂਨੀਅਨ ਅਧਿਕਾਰਾਂ ਤੇ ਛਾਪਾ ਬੰਦ ਕੀਤਾ ਜਾਵੇ। ਬਿਜਲੀ ਸੋਧ ਬਿੱਲ 2020 ਵਾਪਸ ਲਿਆ ਜਾਵੇ। ਪੁਰਾਨੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਕਾਮੇ ਪੱਕੇ ਕਰਨ, ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਮਾਰਨਾ ਬੰਦ ਕਰਨ, ਮਨਰੇਗਾ ਸਕੀਮ ਮਜਬੂਤ ਕਰਕੇ ਰੁਜਗਾਰ ਦੇਣ ਆਦਿ ਮੰਗਾਂ ਮੰਨਣ ਤੇ ਸਮਾਜਿਕ ਸੁਰੱਖਿਆ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵਲੋਂ ਨਿਜੀਕਰਨ ਕਰਨ ਦੀਆਂ ਨੀਤੀਆਂ ਬੰਦ ਕਰਨ ਅਤੇ ਜਥੇਬੰਦੀਆਂ ਨਾਲ ਕੀਤੇ ਸਮਝੌਤੇ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਕੇ ਬਣਦਾ ਬਕਾਇਆ ਫੌਰੀ ਦੇਣ, ਮੁਲਾਜਮਾਂ ਦੀਆਂ ਤਰੱਕੀਆਂ ਕਰਨ ਅਤੇ ਨਵੀਂ ਭਰਤੀ ਰਾਹੀਂ ਖਾਲੀ ਪੋਸਟਾਂ ਭਰਨ ਦੀ ਮੰਗ ਕੀਤੀ ਤਾਂ ਜੋ ਪੈਡੀ ਸੀਜਨ ਵਿੱਚ ਖਪਤਕਾਰਾਂ ਨੂੰ ਵਧੀਆ ਸੇਵਾਵਾਂ ਤੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਬਿਜਲੀ ਮੁਲਾਜਮ ਏਕਤਾ ਮੰਚ ਦੇ ਕਨਵੀਨਰ ਸਾਥੀ ਹਰਭਜਨ ਸਿੰਘ ਪਿਲਖਣੀ ਦੀ ਜਥੇਬੰਦੀ ਵੱਲੋਂ ਵੀ 28, 29 ਮਾਰਚ ਨੂੰ ਬਿਜਲੀ ਦਫਤਰਾਂ ਅੱਗੇ ਸਾਂਝੀਆਂ ਰੋਸ ਰੈਲੀਆਂ ਕਰਕੇ ਹੜਤਾਲ ਦਾ ਸਮਰਥਨ ਤੇ ਸਮੂਲੀਅਤ ਕੀਤੀ ਜਾਵੇਗੀ।

Leave a Reply

Your email address will not be published. Required fields are marked *