ਅੱਜ ਜਿਲੇ੍ਹ ਵਿੱਚ 460 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ
ਜਿਲ੍ਹੇ ਵਿੱਚ 04 ਕੋਵਿਡ ਕੇਸ ਹੋਏ ਰਿਪੋਰਟ।
ਕੱਲ ਦਿਨ ਸੋਮਾਵਰ ਨੂੰ ਹੋਵੇਗਾ ਕੋਵਿਡ ਵੈਕਸਿਨ ਨਾਲ ਕੋਵਿਡ ਟੀਕਾਕਰਨ : ਸਿਵਲ ਸਰਜਨ
ਪਟਿਆਲਾ 20 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 655 ਕੋਵਿਡ ਰਿਪੋਰਟਾਂ ਵਿਚੋਂ 04 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ ਜਿਹਨਾਂ ਵਿਚੋਂ ਤਿੰਨ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਕੋਲੀ ਨਾਲ ਸਬੰਧਤ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 62,026 ਹੋ ਗਈ ਹੈ।ਮਿਸ਼ਨ ਫਤਿਹ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,551 ਹੀ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 18 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ। ਸਿਹਤ ਟੀਮਾਂ ਜਿੱਲੇ ਵਿੱਚ ਅੱਜ 358 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,23,393 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,026 ਕੋਵਿਡ ਪੋਜਟਿਵ, 11,61,181 ਨੈਗੇਟਿਵ ਅਤੇ ਲਗਭਗ 186 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 460 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 21 ਮਾਰਚ ਦਿਨ ਸੋਮਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇਂ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

