ਪੰਜਾਬਪਟਿਆਲਾ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਇਹ ਪ੍ਰੋਗਰਾਮ ਦੋ ਪੜਾਵਾਂ ਵਿੱਚ ਹੈ। ਪਹਿਲੇ ਪੜਾਅ ਵਿੱਚ ਸਵੇਰੇ 11 ਵਜੇ ਕਲਾ ਭਵਨ ਵਿਖੇ ਸ਼ੁਰੂ ਹੋਣਾ ਹੈ ਜਿੱਥੇ ਉੱਘੇ ਚਿੰਤਕ ਡਾ. ਹਰੀਸ਼ ਪੁਰੀ ਇੱਕ ਵਿਸ਼ੇਸ਼ ਭਾਸ਼ਣ ਦੇਣਗੇ। ਉਨ੍ਹਾਂ ਦਾ ਇਹ ਭਾਸ਼ਣ ‘ਸ਼ਹੀਦ ਕਰਤਾਰ ਸਿੰਘ ਸਰਾਭਾ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੱਕ (ਇਨਕਲਾਬੀ ਵਿਰਾਸਤ ਦੀ ਦਾਸਤਾਨ)’ ਵਿਸ਼ੇ ਉੱਤੇ ਹੋਵੇਗਾ। ਪ੍ਰੋਗਰਾਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵਲੋਂ ਕੀਤੀ ਜਾਣੀ ਹੈ ਜਦੋਂ ਕਿ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਕੱਤਰ ਲਖਵਿੰਦਰ ਜੌਹਲ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ।

ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਦੇ ਕੋਆਰਡੀਨੇਟਰ ਡਾ. ਭੀਮ ਇੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਬਾਰੇ ਇੱਕ ਡਾਕੂਮੈਂਟਰੀ ਵਿਖਾਈ ਜਾਵੇਗੀ। ਇਸ ਮੌਕੇ ਲੇਖ ਅਤੇ ਚਿੱਤਰਕਲਾ ਮੁਕਾਬਲੇ ਦੇ ਜੇਤੂਆਂ ਨੂੰ ਪੁਰਸਕਾਰ ਵੀ ਵੰਡੇ ਜਾਣਗੇ। ਦੂਸਰੇ ਪੜਾਅ ਵਿੱਚ ਸ਼ਾਮ ਸਾਢੇ ਪੰਜ ਵਜੇ ਕਲਾ ਭਵਨ ਵਿੱਚ ਇੱਕ ਸੱਭਿਆਚਾਰਕ ਸ਼ਾਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਪ੍ਰਗਤੀਸ਼ੀਲ ਗੀਤ-ਸੰਗੀਤ, ਕੋਰੀਓਗ੍ਰਾਫ਼ੀ ਅਤੇ ਲਘੂ ਨਾਟਕਾਂ ਦੀ ਪੇਸ਼ਕਾਰੀ ਹੋਵੇਗੀ।
ਇਸ ਸਮੁੱਚੇ ਪ੍ਰੋਗਰਾਮ ਵਿੱਚ ਦੂਰਵਰਤੀ ਸਿੱਖਿਆ ਵਿਭਾਗ, ਸੰਗੀਤ ਵਿਭਾਗ, ਪੰਜਾਬ ਇਤਿਹਾਸ ਅਧਿਐਨ ਵਿਭਾਗ, ਸਮਾਜ ਵਿਗਿਆਨ ਵਿਭਾਗ, ਫ਼ਾਈਨ ਆਰਟਸ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਹੋਸਟਲ ਦਾ ਸਹਿਯੋਗ ਰਹੇਗਾ।

Leave a Reply

Your email address will not be published. Required fields are marked *