ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ, ਖ਼ਾਲਸਾ ਕਾਲਜ ਪਟਿਆਲਾ ਨੇ ਕਿਹਾ ਕਿ ਸਾਡਾ ਇਤਿਹਾਸ ਅਜਿਹੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਜਿਨ੍ਹਾਂ ਨੇ ਅੰਗਰੇਜ਼ੀ ਸਾਮਰਾਜ ਵਿਰੁੱਧ ਲੰਮਾ ਸਮਾਂ ਦੇਸ਼ ਦੀ ਆਜ਼ਾਦੀ ਲਈ ਘੋਲ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇਸ਼ ਦੇ ਉਹ ਮਹਾਨ ਯੋਧੇ ਹਨ, ਜਿਨ੍ਹਾਂ ਦੀ ਕੁਰਬਾਨੀ ਸਦਕਾ ਅੱਜ ਅਸੀਂ ਆਜਾਦ ਕੌਮ ਕਹਾਉਂਦੇ ਹਾਂ । ਉਨ੍ਹਾਂ ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸਿਜਦਾ ਕਰਦੇ ਹੋਏ ਇਕ ਕਵਿਤਾ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਨਾ ਲੈਂਦੇ ਹੋਏ ਚੰਗਾ ਸਾਹਿਤ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ।
ਕਾਲਜ ਦੇ ਐਨ. ਐਸ. ਐਸ. ਪ੍ਰੋਗਰਾਮ ਅਫਸਰ ਡਾ. ਸਪਨਾ, ਡਾ. ਜਗਤਾਰ ਸਿੰਘ ਅਤੇ ਪ੍ਰੋ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਸ਼ਹੀਦੀ’ ਵਿਸ਼ੇ ਉਤੇ ਇਕ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੁਕਾਬਲੇ ਦੀ ਜੱਜਮੈਂਟ ਪ੍ਰੋ ਗੁਰਵੀਰ ਸਿੰਘ ਅਤੇ ਪ੍ਰੋ. ਰਾਜਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਕਾਲਜ ਦੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ ਪ੍ਰੋ. ਨਿਪੁੰਨਜੋਤ ਕੌਰ ਮੁਖੀ ਬਾਇਓਟੈਕਨਾਲੋਜੀ ਵਿਭਾਗ ਵੀ ਹਾਜ਼ਰ ਸਨ।

