ਅੰਮ੍ਰਿਤਸਰਪੰਜਾਬ

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ-2022’ ਮਨਾਇਆ ਗਿਆ

ਅੰਮ੍ਰਿਤਸਰ, 22 ਮਾਰਚ (ਮਧੂਸਾਰ ਬਿਊਰੋ) ਖਾਲਸਾ ਕਾਲਜ ਕੈਂਪਸ ’ਚ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ‘ਵਿਗਿਆਨ ਅਤੇ ਤਕਨਾਲੋਜੀ’ ਵਿਸ਼ੇ ਸਬੰਧਿਤ ‘ਰਾਸ਼ਟਰੀ ਵਿਗਿਆਨ ਦਿਵਸ-2022’ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ’ਚ ਨੈਸ਼ਨਲ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ (ਐਨ. ਸੀ. ਐਸ. ਟੀ. ਸੀ.) ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ (ਡੀ. ਐਸ. ਟੀ.), ਜੀ. ਓ. ਆਈ. ਨੇ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹੋਏ ਸਮਰਥਨ ਦਿੰਦਿਆਂ ਵਿਦਿਆਰਥੀਆਂ ਨੂੰ ਵਿਗਿਆਨ ਨਾਲ ਜੋੜਣ ਦਾ ਉਪਰਾਲਾ ਕੀਤਾ।

ਇਸ ਮੌਕੇ ਪੀ. ਏ. ਯੂ., ਲੁਧਿਆਣਾ ਦੇ ਜ਼ੂਆਲੋਜੀ ਵਿਭਾਗ ਤੋਂ ਪ੍ਰੋ. (ਡਾ.) ਸਵਰਨਦੀਪ ਸਿੰਘ ਹੁੰਦਲ ਨੇ ਵਿੱਦਿਅਕ ਲੈਕਚਰ ਦੌਰਾਨ ਵਿਦਿਆਰਥੀਆਂ ’ਚ ਵਿਗਿਆਨਕ ਯੋਗਤਾ ਪੈਦਾ ਕਰਨ ’ਚ ਸਾਇੰਸ ਦੀ ਭੂਮਿਕਾ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਰੋਜ਼ਮਰ੍ਹਾ ਜੀਵਨ ’ਚ ਵਿਗਿਆਨ ਦੀ ਮਹੱਤਤਾ ਅਤੇ ਵਿਕਾਸ ’ਚ ਇਸ ਦੀ ਮਹੱਤਤਾ ਬਾਰੇ ਆਪਣਾ ਗਿਆਨ ਸਟਾਫ਼ ਤੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਇਸ ਮੌਕੇ ਕੁਇੱਜ਼ ਮੁਕਾਬਲਾ ਵੀ ਕਰਵਾਇਆ ਗਿਆ ਜਿਸ ’ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ 6 ਟੀਮਾਂ ਨੇ ਭਾਗ ਲਿਆ। ਇਸ ਤੋਂ ਇਲਾਵਾ ਇਕ ‘ਕੈਮੀਕਲ ਮੈਜ਼ਿਕ ਸ਼ੋਅ’ ਵੀ ਆਯੋਜਿਤ ਕੀਤਾ ਗਿਆ ਜਿਸ ’ਚ ਵਿਦਿਆਰਥੀਆਂ ਵੱਲੋਂ ਰਸਾਇਣਾਂ ਦੇ ਸਬੰਧ ’ਚ ਵੱਖ-ਵੱਖ ਦਿਲਚਸਪ ਪ੍ਰਯੋਗਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਮੌਕੇ ਪਿ੍ਰੰ: ਡਾ: ਮਹਿਲ ਸਿੰਘ ਨੇ ਕਾਲਜ ’ਚ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਲਈ ਫੈਕਲਟੀ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਲੋਕਾਂ ’ਚ ਵਿਗਿਆਨਕ ਸੋਚ ਪੈਦਾ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਡਾ. ਹਰਵਿੰਦਰ ਕੌਰ, ਡੀਨ ਸਾਇੰਸਿਜ਼ ਅਤੇ ਡਾ: ਤਮਿੰਦਰ ਸਿੰਘ, ਡੀਨ ਅਕਾਦਮਿਕ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਚ ਵਿਗਿਆਨ ਅਤੇ ਤਕਨਾਲੋਜੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਮਾਗਮ ਦੇ ਪ੍ਰਬੰਧਕੀ ਸਕੱਤਰ ਡਾ. ਜ਼ੋਰਾਵਰ ਸਿੰਘ ਨੇ ਸਮਾਜ ’ਚ ਵਿਗਿਆਨਕ ਰੁਚੀ ਪੈਦਾ ਕਰਨ ’ਚ ਵਿਦਿਆਰਥੀਆਂ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਇਸ ਪ੍ਰੋਗਰਾਮ ਮੌਕੇ ਡਾ: ਕਿਰਨਦੀਪ ਕੌਰ, ਡਾ. ਜਸਜੀਤ ਕੌਰ ਰੰਧਾਵਾ, ਡਾ. ਰਣਧੀਰ ਸਿੰਘ, ਡਾ. ਰਜਿੰਦਰਪਾਲ ਕੌਰ, ਡਾ. ਕਮਲਜੀਤ ਕੌਰ, ਡਾ. ਇਕਬਾਲ ਸਿੰਘ, ਡਾ. ਮੁਕੇਸ਼ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਸੰਜੀਤ, ਅੰਮ੍ਰਿਤ ਕੌਰ, ਪ੍ਰੋ. ਗੁਰਸ਼ਰਨ ਕੌਰ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *