ਪੰਜਾਬਪਟਿਆਲਾ

ਮੁੱਖ ਮੰਤਰੀ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਲਿਆ ਇਤਿਹਾਸਕ ਫੈਸਲਾ : ਕਿਰਨ ਢਿੱਲੋਂ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਪਟਿਆਲਾ ਜ਼ਿਲਾ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੀਨੀਅਰ ਮੈਂਬਰ ਮੈਡਮ ਕਿਰਨ ਢਿੱਲੋਂ ਨੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਨੂੰ ਇਤਿਹਾਸਕ ਫੈਸਲਾ ਦੱਸਦਿਆਂ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਕ ਮਿਲਣਸਾਰ ਅਤੇ ਇਮਾਨਦਾਰ ਸਖਸ਼ੀਅਤ ਹਨ ਅਤੇ ਉਨ੍ਹਾਂ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀਆਂ ਸਮੂਹ ਪਾਰਟੀਆਂ ਨੂੰ ਪਹਿਲ ਦੇ ਆਧਾਰ ’ਤੇ ਅਹਿਮੀਅਤ ਦੇ ਕੇ ਸਮੁੱਚੇ ਸਦਨ ਦਾ ਦਿਲ ਜਿੱਤਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਉਹ ਕਾਂਗਰਸ ਪਾਰਟੀ ਦੀ ਨੁਮਾਇੰਦਗੀ ਕਰਦੇ ਹਨ ਪਰ 36 ਹਜ਼ਾਰ ਮੁਲਾਜ਼ਮ ਸਮਾਜ ਦੇ ਹਰ ਵਰਗ ਅਤੇ ਹਰ ਪਾਰਟੀ ਨਾਲ ਸਬੰਧਤ ਹਨ,

ਜਿਸ ਨਾਲ ਇਸ ਫੈਸਲੇ ਨਾਲ ਸਮੂਹ ਵਰਗ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੂਹ ਪਾਰਟੀਆਂ ਨੂੰ ਨਾਲ ਲੈ ਕੇ ਪ੍ਰਗਤੀਸ਼ੀਲ ਪੰਜਾਬ ਦੀ ਸਥਾਪਨਾ ਕਰਨਗੇ, ਜਿਸ ਲਈ ਸਾਰੀਆਂ ਹੀ ਪਾਰਟੀਆਂ ਸਮੇਤ ਕਾਂਗਰਸ ਪਾਰਟੀ ਵੀ ਸਹਿਯੋਗ ਕਰਨ ਲਈ ਹਮੇਸ਼ਾ ਹੀ ਅੱਗੇ ਰਹੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਆਮ ਲੋਕਾਂ ਦੇ ਸਰਕਾਰੀ ਵਿਭਾਗਾਂ ਵਿਚ ਕੰਮ ਸੁਖਾਲੇ ਹੋਣੇ ਸ਼ੁਰੂ ਹੋ ਗਏ ਹਨ ਅਤੇ ਲੋਕਾਂ ਦਾ ਅਫਸਰਸ਼ਾਹੀ ਪ੍ਰਤੀ ਨਜ਼ਰੀਆ ਵੀ ਬਦਲ ਗਿਆ ਹੈ। ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਪੰਜਾਬ ਵਿਚ ਪਨਪ ਰਹੇ ਗੁੰਡਾਰਾਜ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੀ ਅਪੀਲ ਵੀ ਕੀਤੀ, ਜਿਸ ਨਾਲ ਸਮੂਹ ਪੰਜਾਬੀ ਬੇਖੌਫ ਹੋ ਕੇ ਆਪਣੀ ਜ਼ਿੰਦਗੀ ਜੀ ਸਕਣ ਅਤੇ ਕਾਰੋਬਾਰ ਕਰ ਸਕਣ।

Leave a Reply

Your email address will not be published. Required fields are marked *