ਬਸੰਤ ਰਿਤੂ ਕਲੱਬ ਵੱਲੋਂ ਸ਼ਹੀਦ—ਏ—ਆਜਮ ਭਗਤ ਸਿੰਘ ਦਾ ਬਲੀਦਾਨ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਸ੍ਰੀ ਭੈਰੋਨਾਥ ਮੰਦਿਰ ਤ੍ਰਿਪੜੀ ਵਿਖੇ ਸ਼ਹੀਦ—ਏ—ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹ ਆਯੋਜਿਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਨੇ ਆਖਿਆ ਕਿ ਸਾਨੂੰ ਸ਼ਹੀਦ—ਏ—ਆਜਮ ਭਗਤ ਸਿੰਘ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਦੇਸ਼ ਦੀ ਰਾਸ਼ਟਰੀ ਏਕਤਾ ਲਈ ਅਤੇ ਵਿਕਾਸ ਦੇ ਕੰਮਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼ੰਕਰ ਲਾਲ ਖੁਰਾਣਾ ਸਾਬਕਾ ਕੌਂਸਲਰ ਅਤੇ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਪ੍ਰਵੀਨ ਕੁਮਾਰ ਜੀ ਨੇ ਆਪਣੇ ਵਿਚਾਰ ਰੱਖਦੇ ਹੋਏ ਆਖਿਆ ਕਿ ਸ਼ਹੀਦਾਂ ਨੂੰ ਸਹੀ ਮਾਇਨੇ ਵਿੱਚ ਸ਼ਰਧਾਂਜਲੀ ਇਹ ਹੋਵੇਗੀ ਕਿ ਸਾਨੂੰ ਆਪਣੇ ਦੇਸ਼ ਲਈ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ। ਸਮਾਰੋਹ ਦੇ ਆਖੀਰ ਵਿੱਚ ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸ਼ਹੀਦ ਏ ਆਜਮ ਭਗਤ ਸਿੰਘ ਜੀ ਦੀ ਸੋਚ ਨੂੰ ਆਪਣੇ ਜੀਵਨ ਅੰਦਰ ਉਤਾਰਨ ਦੀ ਅਪੀਲ ਵੀ ਕੀਤੀ। ਇਸ ਪ੍ਰੋਗਰਾਮ ਵਿੱਚ ਸੁਰਿੰਦਰ ਸਿੰਘ, ਕਰਮਜੀਤ ਸਿੰਘ ਲੱਕੀ, ਸੰਤੋਸ਼ ਕੁਮਾਰ, ਸ਼ਿਵਮ, ਅਮਰੀਸ਼ ਸ਼ਰਮਾ, ਮੁਕੇਸ਼ ਕੁਮਾਰ, ਅਭੀਨਵ, ਅਨੰਤ, ਸੰਜੀਵ ਕੁਮਾਰ, ਯਸ਼ਪਾਲ ਬੇਦੀ, ਓਮ ਪ੍ਰਾਕਸ਼, ਆਦਿ ਹਾਜਰ ਸਨ।

