ਪਟਿਆਲਾ

ਅੱਜ 4197 ਨਾਗਰਿਕਾਂ ਨੇਂ ਲਗਵਾਏ ਕੋਵਿਡ ਵੈਕਸਿਨ ਦੇ ਟੀਕੇ।

ਜਿਲ੍ਹੇ ਵਿੱਚ ਤਿੰਨ ਕੋਵਿਡ ਕੇਸ ਹੋਏ ਰਿਪੋਰਟ।

ਕੱਲ ਦਿਨ ਐਤਵਾਰ ਨੂੰ ਸੀਮਤਾ ਥਾਂਵਾ ਤੇਂ ਹੋਵੇਗਾ ਕੋਵਿਡ ਟੀਕਾਕਰਨ : ਸਿਵਲ ਸਰਜਨ

ਪਟਿਆਲਾ 26 ਮਾਰਚ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 660 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪੋਜੀਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ ਇੱਕ ਪਟਿਆਲਾ ਸ਼ਹਿਰ,ਇੱਕ ਨਾਭਾ ਅਤੇ ਇੱਕ ਬਲਾਕ ਕਾਲੋਮਾਜਰਾ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 62,033 ਹੋ ਗਈ ਹੈ ।ਮਿਸ਼ਨ ਫਤਿਹ ਚਾਰ ਹੋਰ ਮਰੀਜ ਠੀਕ ਤੋਂ ਠੀਕ ਹੋਣ ਵਾਲੇ ਵਾਲੇ ਮਰੀਜਾਂ ਦੀ ਗਿਣਤੀ 60,567 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 09 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ। ਸਿਹਤ ਟੀਮਾਂ ਵੱਲੋਂ ਜਿੱਲੇ ਵਿੱਚ ਅੱਜ 658 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,27,250 ਸੈਂਪਲ ਲਏ ਜਾ ਚੁੱਕੇ ਹਨ।

ਜਿਲ੍ਹਾ ਪਟਿਆਲਾ ਦੇ 62,033 ਕੋਵਿਡ ਪੋਜਟਿਵ, 11,60,520 ਨੈਗੇਟਿਵ ਅਤੇ ਲਗਭਗ 386 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲੇ੍ਹ ਵਿੱਚ 4197 ਨਾਗਰਿਕਾਂ ਨੇਂ ਕੋਵਿਡ ਟੀਕਾਕਰਨ ਕਰਵਾਇਆ। ਜਿਸ ਨਾਲ ਜਿਲ਼ੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 25 ਲੱਖ 21 ਹਜਾਰ 472 ਹੋ ਗਈ ।ਉਹਨਾਂ ਕਿਹਾ ਕਿ ਕੱਲ ਮਿਤੀ 27 ਮਾਰਚ ਐਤਵਾਰ ਛੁੱਟੀ ਵਾਲੇ ਦਿਨ ਕੇਵਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਬ ਡਵੀਜਨ ਹਸਪਤਾਲਾ, ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *