ਦੇਸ਼-ਵਿਦੇਸ਼ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਕੁਲਤਾਰ ਸਿੰਧਵਾਂ ਨੇ ਦਿੱਤਾ ਮੁਆਫ਼ੀਨਾਮਾ

ਚੰਡੀਗੜ੍ਹ (ਮਧੂਸਾਰ ਬਿਊਰੋ) ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸਿੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਮਾਫ਼ੀਨਾਮਾ ਦਿੱਤਾ। ਦੇਰ ਰਾਤ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਾਫ਼ੀਨਾਮਾ ਦੇਣ ਪੁੱਜੇ। ਸਕੱਤਰੇਤ ਬੰਦ ਹੋਣ ਦੀ ਸੂਰਤ ਵਿਚ ਡਿਊਟੀ ’ਤੇ ਮੌਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਬਲਦੇਵ ਸਿੰਘ ਖੈਰਾਬਾਦ ਨੂੰ ਜਥੇਦਾਰ ਦੇ ਨਾਮ ਦਾ ਇਹ ਮਾਫ਼ੀਨਾਮਾ ਦੇਣ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਖਿਮਾ ਯਾਚਨਾ ਦੀ ਅਰਦਾਸ ਕੀਤੀ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਇਕ ਗਊਸ਼ਾਲਾ ਦੇ ਸਮਾਗਮ ਵਿਚ ਗਏ ਸਨ, ਉਥੋਂ ਦੀ ਰੀਤ ਮੁਤਾਬਕ ਉਨ੍ਹਾਂ ਦੀ ਦਸਤਾਰ ਦੇ ਨਾਲ ਗਊ ਦੀ ਪੂਛ ਨੂੰ ਛੁਹਾਇਆ। ਉਹ ਅਣਜਾਣੇ ’ਚ ਹੋਈ ਗ਼ਲਤੀ ਦੀ ਮੁਆਫ਼ੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਪੁੱਜੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਦਿੱਤੇ ਮਾਫ਼ੀਨਾਮੇ ਵਿਚ ਵੀ ਉਨ੍ਹਾਂ ਨੇ ਲਿਖਿਆ ਹੈ ਕਿ ਦਾਸ ਆਪਣੇ ਧਾਰਮਿਕ ਅਕੀਦੇ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਸਭ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਇਸੇ ਤਹਿਤ ਹੀ ਸੱਦਾ ਮਿਲਣ ਉਪਰੰਤ ਗਊਸ਼ਾਲਾ ਫੇਰੀ ਦੌਰਾਨ ਗਏ ਸੀ।

ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਇਕ ਸੱਦੇ ’ਤੇ ਉਹ ਗਊਸ਼ਾਲਾ ਗਏ ਸਨ ਜਿੱਥੇ ਗਊ ਪੂਜਾ ਚੱਲ ਰਹੀ ਸੀ ਤੇ ਪੁਜਾਰੀ ਨੇ ਉਸ ਮੌਕੇ ਗਊ ਦੀ ਪੂਛ ਉਨ੍ਹਾਂ ਦੀ ਦਸਤਾਰ ਨਾਲ ਛੁਹਾਈ ਸੀ। ਉਨ੍ਹਾਂ ਕਿਹਾ ਕਿ ਅਣਜਾਣੇ ਵਿੱਚ ਹੋਈ ਇਸ ਗਲਤੀ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਉਹ ਇਸ ਲਈ ਖਿਮਾ ਯਾਚਨਾ ਕਰਦੇ ਹਨ। ਉਨ੍ਹਾਂ ਖਿਮਾ ਯਾਚਨਾ ਲਈ ਅਕਾਲ ਤਖ਼ਤ ’ਤੇ ਵੀ ਅਰਦਾਸ ਕੀਤੀ ਹੈ। ਇਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

Leave a Reply

Your email address will not be published. Required fields are marked *