ਪੰਜਾਬਪਟਿਆਲਾ

ਚੰਗੀਆਂ ਅਤੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ : ਸਿਹਤ ਮੰਤਰੀ ਵਿਜੈ ਸਿੰਗਲਾ

ਪਿਛਲੀਆਂ ਸਰਕਾਰਾਂ ਨੇ ਸਿਹਤ ਸੇਵਾਵਾਂ ਪ੍ਰਤੀ ਕੀਤੀ ਵੱਡੀ ਅਣਦੇਖੀ : ਸਿਹਤ ਮੰਤਰੀ
ਪਟਿਆਲਾ 28 ਮਾਰਚ (ਰਮਨਦੀਪ/ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਹਤ ਮੰਤਰੀ ਪੰਜਾਬ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਅਤੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ। ਸਿਹਤ ਮੰਤਰੀ ਵਿਜੈ ਸਿੰਗਲਾ ਅੱਜ ਡੈਂਟਲ ਕਾਲਜ ਵਿਖੇ ਇਨਾਮ ਵੰਡ ਸਮਾਰੋਹ ਵਿਚ ਹਿੱਸਾ ਲੈਣ ਪੁੱਜੇ ਹੋਏ ਸਨ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵਿਜੈ ਸਿੰਗਲਾ ਡੈਂਟਲ ਕਾਲਜ ਦੇ ਹੀ ਵਿਦਿਆਰਥੀ ਰਹੇ ਹਨ ਅਤੇ ਅੱਜ ਉਨ੍ਹਾਂ ਦਾ ਇਥੇ ਮੰਤਰੀ ਬਣਨ ਮਗਰੋਂ ਕਾਲਜ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀਆਂ ਸਿਹਤ ਸੇਵਾਵਾਂ ਨੂੰ ਬੇਹਤਰ ਬਣਾਏ ਜਾਣ ਦਾ ਵਾਅਦਾ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਅਤੇ ਮੁੱਢਲੀਆਂ ਸਿਹਤ ਸੇਵਾਵਾਂ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਖਾਲੀ ਅਸਾਮੀਆਂ ਵੀ ਭਰਨ ਜਾ ਰਹੀ ਹੈ ਅਤੇ ਫੈਕਲਟੀ ਸਟਾਫ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ ਵੀ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਸਿਹਤ ਪੱਖ ਤੋਂ ਪੰਜਾਬ ਨੂੰ ਪਛਾੜ ਕੇ ਰੱਖ ਦਿੱਤਾ ਅਤੇ ਅੱਜ ਜਦੋਂ ਤਿੰਨ ਕਰੋੜ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਬਹੁਮਤ ਦੇ ਕੇ ਸੱਤਾ ਵਿਚ ਲਿਆਂਦਾ ਹੈ ਤਾਂ ਸਿਹਤ ਸੇਵਾਵਾਂ ਵੀ ਤੰਦਰੁਸਤ ਹੋਣਗੀਆਂ ਅਤੇ ਸਿਹਤ ਖੇਤਰ ਵਿਚ ਨਵਾਂ ਇਨਕਲਾਬ ਆਵੇਗਾ। ਇਕ ਸਵਾਲ ਦੇ ਜਵਾਬ ਵਿਚ ਸਿਹਤ ਮੰਤਰੀ ਵਿਜੈ ਸਿੰਗਲਾ ਨੇ ਕਿਹਾ ਕਿ ਪੇਂਡੂ ਖੇਤਰ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਸਿਹਤ ਸੇਵਾਵਾਂ ਬਦਲੀਆਂ ਜਾਣਗੀਆਂ ਅਤੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਮੁਜ਼ਾਹਰੇ ਜਾਰੀ ਰਹੇ, ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਵੀ ਸਰਕਾਰ ਜਲਦ ਕਦਮ ਚੁੱਕਣ ਜਾ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਯੂਕਰੇਨ ਤੋਂ ਪਰਤੇ ਮੈਡੀਕਲ ਦੇ ਵਿਦਿਆਰਥੀਆਂ ਦੇ ਪੜ੍ਹਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਬਾਰੇ ਵੀ ਸਰਕਾਰ ਵਿਚਾਰ ਕਰ ਰਹੀ ਹੈ।

Leave a Reply

Your email address will not be published. Required fields are marked *