ਪੰਜਾਬਪਟਿਆਲਾ

ਬਿਜਲੀ ਦੀ ਤੋਟ ਨਹੀਂ ਆਉਣ ਦੇਵਾਂਗੇ, 300 ਯੂਨਿਟ ਬਿਜਲੀ ਦਾ ਵਾਅਦਾ ਪੂਰਾ ਕਰੇਗੀ ਸਰਕਾਰ : ਬਿਜਲੀ ਮੰਤਰੀ


ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਅਧਿਕਾਰੀਆਂ ਨਾਲ ਕੀਤਾ ਜਾ ਰਿਹਾ ਤਾਲਮੇਲ

ਪਟਿਆਲਾ 28 ਮਾਰਚ (ਮਧੂਸਾਰ ਬਿਊਰੋ) ਗਰਮੀ ਦੇ ਦਿਨਾਂ ’ਚ ਆਉਣ ਵਾਲੀ ਬਿਜਲੀ ਦੀ ਤੋਟ ਨੂੰ ਪੂਰਾ ਕਰਨ ਲਈ ਪਾਵਕਾਮ ਵਿਭਾਗ ਕਿਸੇ ਵੀ ਤਰ੍ਹਾਂ ਦਾ ਬਿਜਲੀ ਸੰਕਟ ਨਹੀਂ ਆਉਣ ਦੇਵੇਗਾ। ਇਹ ਪ੍ਰਗਟਾਵਾ ਬਿਜਲੀ ਬੋਰਡ ਦੇ ਮੁੱਖ ਦਫਤਰ ਪੁੱਜੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਗਰਮੀਆਂ ਵਿਚ ਬਿਜਲੀ ਦੀ ਘਾਟ ਮਹਿਸੂਸ ਹੁੰਦੀ ਹੈ, ਪਰ ਇਸ ਵਾਰ ਬਿਜਲੀ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਤੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਿਜਲੀ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕੋਲੇ ਦੀ ਘਾਟ ਅਤੇ ਥਰਮਲ ਪਲਾਂਟ ਨੂੰ ਚਾਲੂ ਰੱਖਣ ਲਈ ਪੂਰੀ ਤਰ੍ਹਾਂ ਅਧਿਕਾਰੀਆਂ ਨਾਲ ਸਮੀਖਿਆ ਕੀਤਾ ਜਾ ਰਹੀ ਹੈ। ਉਨ੍ਹਾਂ ਇਹ ਵੀ ਪ੍ਰੀਪੇਡ ਬਿਜਲੀ ਮੀਟਰ ਸਬੰਧੀ ਪਬਲਿਕ ਹਿੱਤ ਵਿਚ ਹੋਣ ਵਾਲਾ ਫੈਸਲਾ ਹੀ ਲਾਗੂ ਹੋਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਹਰ ਘਰ 300 ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਸਰਕਾਰ ਜਲਦ ਪੂਰਾ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰਕੇ ਪੰਜਾਬ ਵਾਸੀਆਂ ਨਾਲ ਆਪਣਾ ਵਾਅਦਾ ਪੂਰਾ ਕਰਨਗੇ। ਬਿਜਲੀ ਮੰਤਰੀ ਦੇ ਪਹਿਲੀ ਵਾਰ ਇਥੇ ਮੁੱਖ ਦਫਤਰ ਪੁੱਜਣ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਸਰਾਂ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸਐਸਪੀ ਪਟਿਆਲਾ ਡਾ. ਸੰਦੀਪ ਗਰਗ, ਐਸਡੀਐਮ ਚਰਨਜੀਤ ਸਿੰਘ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *