1858 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਜਿਲ੍ਹੇ ਵਿੱਚ ਅੱਜ ਇੱਕ ਕੋਵਿਡ ਪੋਜਟਿਵ ਕੇਸ ਹੋਇਆ ਰਿਪੋਰਟ: ਸਿਵਲ ਸਰਜਨ
ਪਟਿਆਲਾ 2 ਅਪਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਨੇਂ ਦੱਸਿਆ ਕਿ ਅੱਜ ਜਿਲੇ ਵਿੱਚ ਪ੍ਰਾਪਤ 498 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਹੈ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62041 ਹੋ ਗਈ ਹੈ ਅਤੇ ਮਿਸ਼ਨ ਫਤਿਹ ਤਹਿਤ ਇੱਕ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,575 ਹੋ ਗਈ ਹੈ।ਐਕਟਿਵ ਕੇਸਾਂ ਦੀ ਗਿਣਤੀ 08 ਹੀ ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ, ਜਿਸ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।
ਸਿਹਤ ਟੀਮਾਂ ਜਿੱਲੇ ਵਿੱਚ ਅੱਜ 465 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,31,071 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,041 ਕੋਵਿਡ ਪੋਜਟਿਵ, 11,68,743 ਨੈਗੇਟਿਵ ਅਤੇ ਲਗਭਗ 287 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 1858 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲੇ੍ਹ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 25 ਲੱਖ 39 ਹਜਾਰ 006 ਹੋ ਗਈ ਹੈ। ਕੱਲ ਮਿਤੀ 03 ਅਪਰੈਲ ਦਿਨ ਐਤਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

