ਗੁਜਰਾਤ ਵਿੱਚ ਚੋਣ ਪ੍ਰਚਾਰ ਕਰਨ ਤੋਂ ਪਹਿਲਾਂ ਭਗਵੰਤ ਮਾਨ ਇੱਕ ਜਨਤਾ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ: ਤਰੁਣ ਚੁੱਘ
ਕੇਜਰੀਵਾਲ ਲਈ ਸੰਵੇਦਨਸ਼ੀਲ ਸੂਬੇ ਦੇ ਮੁੱਖ ਮੰਤਰੀ ਨੂੰ ਸਿਆਸੀ ਹਿੱਤਾਂ ਲਈ ਵਰਤਣਾ ਖ਼ਤਰਨਾਕ : ਚੁੱਘ
ਚੰਡੀਗੜ੍ਹ, 3 ਅਪ੍ਰੈਲ (ਮਧੂਸਾਰ ਬਿਊਰੋ) ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਵਿਅੰਗ ਕਸਦਿਆਂ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਵੱਡੇ-ਵੱਡੇ ਲੋਕ-ਲੁਭਾਊ ਐਲਾਨਾਂ ਨਾਲ ਪੰਜਾਬੀਆਂ ਨੂੰ ਗੁੰਮਰਾਹ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਚੋਣ ਐਲਾਨ ਨੂੰ ਲਾਗੂ ਨਹੀਂ ਕਰ ਸਕੇ, ਜਿਸ ਕਾਰਨ ਉਹ ਆਪਣੇ ਆਕਾ ਨੂੰ ਸੰਤੁਸ਼ਟ ਕਰਨ ਲਈ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਪਹੁੰਚ ਗਏ ਹਨ। ‘ਆਪ’ ਸਰਕਾਰ ਪੰਜਾਬ ‘ਚ ਏਨੀ ਭੰਬਲਭੂਸੇ ‘ਚ ਪੈ ਗਈ ਹੈ ਕਿ ਇਹ ਸਮਝ ਨਹੀਂ ਆ ਰਿਹਾ ਕਿ ਚੋਣ ਵਾਅਦਿਆਂ ‘ਚੋਂ ਕਿਹੜੇ-ਕਿਹੜੇ ਆਜ਼ਾਦ ਐਲਾਨਾਂ ‘ਤੇ ਅਮਲ ਕੀਤਾ ਜਾਵੇ, ਚੋਣ ਐਲਾਨਾਂ ਨੂੰ ਕਿਵੇਂ ਪੂਰਾ ਕੀਤਾ ਜਾਵੇਗਾ?
ਚੁੱਘ ਨੇ ਕਿਹਾ ਕਿ ਉਦੋਂ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚੋਣ ਐਲਾਨਾਂ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ 50 ਹਜ਼ਾਰ ਕਰੋੜ ਦੀਆਂ ਚਾਰ ਛਿਮਾਹੀ ਕਿਸ਼ਤਾਂ ਮੰਗੀਆਂ ਸਨ।ਚੁੱਘ ਨੇ ਕਿਹਾ ਕਿ ਚੰਡੀਗੜ੍ਹ ਵਰਗੇ ਮੁੱਦੇ ਬਣਾ ਕੇ ‘ਆਪ’ ਸਰਕਾਰ ਸਿਰਫ ਆਪਣੀ ਸਿਆਸੀ ਦਿਵਾਲੀਆ ਵਿਖਾ ਰਹੀ ਹੈ ਅਤੇ ਜਵਾਬਦੇਹੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਗੁਜਰਾਤ ਵਿੱਚ ਚੋਣ ਪ੍ਰਚਾਰ ਕਰਨ ਦੀ ਬਜਾਏ ਪੰਜਾਬ ਦੇ ਸ਼ਾਸਨ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਸਾਬਤ ਕਰਨਾ ਚਾਹੀਦਾ ਹੈ ਕਿ ਉਹ ਕੁਝ ਵੀ ਕਰ ਸਕਦੇ ਹਨ।ਕੇਜ਼ਰੀਵਾਲ ਆਪਣੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਪੰਜਾਬ ਵਰਗੇ ਸੰਵੇਦਨਸ਼ੀਲ ਸੂਬੇ ਦੇ ਮੁੱਖ ਮੰਤਰੀ ਨੂੰ ਵਰਤ ਰਿਹਾ ਹੈ। ਇਸ ਨਾਲ ਪੰਜਾਬ ਨੂੰ ਨੁਕਸਾਨ ਹੋਵੇਗਾ।

