ਅੰਮ੍ਰਿਤਸਰ

ਖ਼ਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, ( ਸੁਖਬੀਰ ਸਿੰਘ ਮਧੂਸਾਰ ਬਿਊਰੋ) -ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਮੌਕੇ ਪ੍ਰੋ: ਸੁਖਮਨਪ੍ਰੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ, ਜੀਵਨ ਅਤੇ ਸੰਘਰਸ਼ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਉਂਦਿਆਂ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਆਪਣੇ ਭਾਸ਼ਣ ’ਚ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਅਜ਼ਾਦੀ ’ਚ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦਾ ਬਹੁਤ ਵੱਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਲਈ ਦੇਸ਼ ਭਰ ’ਚ ਜਿਨ੍ਹਾਂ 121 ਦੇਸ਼ ਭਗਤਾਂ ਨੂੰ ਫ਼ਾਂਸੀ ’ਤੇ ਚੜਾਇਆ ਗਿਆ ਉਨ੍ਹਾਂ ’ਚੋਂ 93 ਸਿੱਖ ਸਨ। ਇਸੇ ਤਰ੍ਹਾਂ ਅਜ਼ਾਦੀ ਦੇ ਸੰਘਰਸ਼ ਦੇ ਸਬੰਧ ’ਚ ਜਿਨ੍ਹਾਂ 2626 ਦੇਸ਼ ਭਗਤਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਉਨ੍ਹਾਂ ’ਚੋਂ 2147 ਸਿੱਖ ਸਨ। ਉਨ੍ਹਾਂ ਕਿਹਾ ਕਿ ਭਾਵੇਂ ਸਿੱਖ ਭਾਰਤ ਦੀ ਕੁਲ ਆਬਾਦੀ ਦੇ 1.5 ਫ਼ੀਸਦੀ ਹਨ ਪਰ ਅਜ਼ਾਦੀ ਦੇ ਸੰਘਰਸ਼ ’ਚ ਸਿੱਖਾਂ ਦਾ ਯੋਗਦਾਨ 90 ਪ੍ਰਤੀਸ਼ਤ ਰਿਹਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ: ਗੁਰਮੇਜ਼ ਸਿੰਘ ਅਤੇ ਸ: ਨਵਜੋਤ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ। ਉਪਰੰਤ ਡਾ. ਜਸਪਾਲ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਭੇਟ ਕੀਤੇ ਗਏ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਮੋਹਿਤ ਸੈਣੀ, ਪ੍ਰੋ: ਸੁਖਮਨਪ੍ਰੀਤ ਕੌਰ, ਡਾ. ਸ਼ਿਵਨ ਸਰਪਾਲ, ਪ੍ਰੋ: ਹਰਿੰਦਰ ਸਿੰਘ, ਪ੍ਰੋ: ਸੁਗਮ, ਸ: ਰਣਜੀਤ ਸਿੰਘ, ਸ: ਸਵਰਨ ਸਿੰਘ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *