ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਖਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਖਿਲਾਫ਼ ਵਫ਼ਦ ਐਸਐਸਪੀ ਨੂੰ ਮਿਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਦੇ ਵਫ਼ਦ ਨੇ ਨਿੱਜੀ ਵੈਬ ਚੈਨਲ ਖਿਲਾਫ਼ ਮੰਗ ਕਾਰਵਾਈ

ਪਟਿਆਲਾ 4 ਅਪ੍ਰੈਲ (ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਹੋਏ ਦਿਸ਼ਾ ਨਿਰਦੇਸ਼ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਖਿਲਾਫ਼ ਕੂੜ ਪ੍ਰਚਾਰ ਕਰਨ ਵਾਲੇ ਇਕ ਨਿੱਜੀ ਵੈਬ ਚੈਨਲ (ਪ੍ਰਾਈਮ ਏਸ਼ੀਆ ਟੀ.ਵੀ.) ਦੇ ਚੀਫ ਮੈਨੇਜਿੰਗ ਡਾਇਰੈਕਟਰ ਅਮਨ ਖਟਕੜ, ਪੱਤਰਕਾਰ ਜਤਿੰਦਰ ਪੰਨੂੰ, ਐਂਕਰ ਗੁਰਪ੍ਰੀਤ ਸੰਧਾਵਾਲੀਆ, ਕੈਮਰਾਮੈਨ ਅਤੇ ਪ੍ਰੋਗਰਾਮ ਨੂੰ ਟੈਲੀਕਾਸਟ ਕਰਨ ਵਾਲਿਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਾ ਵਫ਼ਦ ਐਸਐਸਪੀ ਪਟਿਆਲਾ ਨੂੰ ਮਿਲਿਆ। ਇਸ ਦੌਰਾਨ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਇਸ ਦੌਰਾਨ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨਿੱਜੀ ਵੈਬ ਚੈਨਲ ਵੱਲੋਂ ਸ਼ੋ੍ਰਮਣੀ ਕਮੇਟੀ ਖਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸ਼ੋ੍ਰਮਣੀ ਕਮੇਟੀ ਕਾਰਵਾਈ ਦੀ ਮੰਗ ਕਰਦੀ ਹੈ ਕਿ ਸਖਤ ਧਾਰਾਵਾਂ ਲਗਾ ਕੇ ਕੂੜ ਪ੍ਰਚਾਰ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਹੋਵੇ।

Leave a Reply

Your email address will not be published. Required fields are marked *