ਵਿਸਾਖੀ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਪੋਸਟਰ ਰਿਲੀਜ਼
ਬਹਾਦਰਗੜ੍ਹ/ਪਟਿਆਲਾ 4 ਅਪ੍ਰੈਲ (ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸਾਖੀ ਜੋੜ ਮੇਲ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੈਨੇਜਰ ਗੁਰਲਾਲ ਸਿੰਘ ਨਾਲੀਨੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਜੋੜ ਮੇਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 14 ਅਪ੍ਰੈਲ ਦੀ ਵਿਸਾਖੀ ਵਾਲੇ ਦਿਨ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਿਸਾਖੀ ਜੋੜ ਮੇਲੇ ਆਯੋਜਿਤ ਹੋਣ ਵਾਲੇ ਧਾਰਮਕ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ, ਕਥਾ ਵਾਚਕ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਸ਼ੇਖੂਪੁਰਾ, ਹਰਪਾਲ ਸਿੰਘ ਓਐਸਡੀ, ਕਰਮ ਸਿੰਘ ਬਹਾਦਰਗੜ੍ਹ, ਗੁਰਮੀਤ ਸਿੰਘ ਅਕਾਊਟੈਂਟ, ਪਿ੍ਰਤਪਾਲ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਲਖਵੀਰ ਸਿੰਘ ਰਾਠੀਆਂ ਅਤੇ ਸਮੂਹ ਸਟਾਫ ਆਦਿ ਹਾਜ਼ਰ ਸਨ।

