ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਤਮਸਤਕ
ਪਟਿਆਲਾ 4 ਅਪ੍ਰੈਲ (ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਅੱਜ ਨਵ ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਗੁਰੂ ਘਰ ਨਤਮਸਤਕ ਹੋਏ।ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਜੀ ਆਇਆਂ ਕਿਹਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ।

ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕੀਤਾ ਗਿਆ। ਇਸ ਦੌਰਾਨ ਤਹਿਸੀਲਦਾਰ ਪਟਿਆਲਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਾਈ ਅਜਮੇਰ ਸਿੰਘ, ਭਾਈ ਦਰਸ਼ਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਸਟਾਫ਼ ਆਦਿ ਹਾਜ਼ਰ ਸਨ

