ਖਾਲਸਾ ਕਾਲਜ ਵਿਖੇ ‘ਸਖ਼ਸ਼ੀਅਤ ਵਿਕਾਸ’ ’ਤੇ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਅਪ੍ਰੈਲ (ਮਧੂਸਾਰ ਬਿਊਰੋ) ਖਾਲਸਾ ਕਾਲਜ ਅੰਗਰੇਜ਼ੀ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਭਾਗ ਦੀ ਅੰਗਰੇਜ਼ੀ ਸਾਹਿਤ ਸਭਾ ਨੇ ‘ਸ਼ਖਸੀਅਤ ਵਿਕਾਸ’ ਵਿਸ਼ੇ ’ਤੇ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਮੌਕੇ ਕੈਰੀਅਰ ਲਾਂਚਰ ਗਰੁੱਪ ਦੇ ਸ੍ਰੀ ਨਿਤਿਨ ਅਗਰਵਾਲ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ, ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।
ਇਸ ਵਰਕਸ਼ਾਪ ਦਾ ਆਗਾਜ਼ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ। ਵਿਭਾਗ ਮੁਖੀ ਪ੍ਰੋ: ਅਨੁਪਮ ਸੰਧੂ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜਾਣ-ਪਛਾਣ ਕਰਵਾਈ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਕੈਰੀਅਰ ਦੇ ਵਧੀਆ ਵਿਕਲਪ ਚੁਣਨ ਅਤੇ ਆਪਣੇ ਟੀਚਿਆਂ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਵਰਕਸ਼ਾਪ ਮੌਕੇ ਸ੍ਰੀ ਅਗਰਵਾਲ ਨੇ ਵਿਦਿਆਰਥੀਆਂ ਨਾਲ ਇੰਟਰਵਿਊਜ਼ ਵਰਗੀ ਪ੍ਰੀਕ੍ਰਿਆ ਤੋਂ ਗੁਜ਼ਰਣ ਲਈ ਆਪਣੇ ਸੁਝਾਅ ਸਾਂਝੇ ਕੀਤੇ। ਉਨ੍ਹਾਂ ਭਾਸ਼ਾ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮਸ਼ਵਰਾ ਦਿੱਤਾ ਕਿ ਉਹ ਗਲੋਬਲ ਦੀ ਦੁਨੀਆ ’ਚ ਬਿਹਤਰ ਕੈਰੀਅਰ ਦੇ ਮੌਕੇ ਹਾਸਲ ਕਰਨ ਲਈ ਆਪਣੇ ਸੰਚਾਰ ਹੁਨਰ ਨੂੰ ਵਧਾਉਣ।
ਇਸ ਮੌਕੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੀ ਪ੍ਰਧਾਨ ਸ੍ਰੀਮਤੀ ਭਵਨਜੋਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ, ਜਦ ਕਿ ਸਮਾਗਮ ਦਾ ਸੰਚਾਲਨ ਸੁਸਾਇਟੀ ਦੀ ਮੀਤ ਪ੍ਰਧਾਨ ਸ੍ਰੀਮਤੀ ਰੀਆ ਸੈਣੀ ਨੇ ਬਾਖੂਬੀ ਕੀਤਾ। ਇਸ ਮੌਕੇ ਪ੍ਰੋ: ਸੁਪਨਿੰਦਰਜੀਤ ਕੌਰ, ਪ੍ਰੋ: ਪ੍ਰਨੀਤ ਢਿੱਲੋਂ, ਡਾ: ਸਾਵੰਤ ਸਿੰਘ ਮੰਟੋ, ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਡਾ: ਮਮਤਾ ਮਹਿੰਦਰੂ, ਪ੍ਰੋ: ਵਿਜੇ ਬਰਨਾਰਡ, ਡਾ. ਜਸਵਿੰਦਰ ਕੌਰ, ਪ੍ਰੋ. ਪੂਜਾ ਕਾਲੀਆ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ: ਰਵਨੀਤ ਕੌਰ ਅਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

