1414 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ ।
ਜਿਲ੍ਹੇ ਵਿੱਚ ਅੱਜ ਇੱਕ ਕੋਵਿਡ ਪੋਜਟਿਵ ਕੇਸ ਹੋਇਆ ਰਿਪੋਰਟ: ਸਿਵਲ ਸਰਜਨ
ਪਟਿਆਲਾ 6 ਅਪਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਨੇਂ ਦੱਸਿਆ ਕਿ ਅੱਜ ਜਿਲੇ ਵਿੱਚ ਪ੍ਰਾਪਤ 479 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਕੇਸ ਰਿਪੋਰਟ ਹੋਇਆ ਹੈ ਜੋ ਕਿ ਬਲਾਕ ਸ਼ੁਤਰਾਣਾ ਨਾਲ ਸਬੰਧਤ ਹੈ ।ਜਿਸ ਕਾਰਣ ਨਾਲ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62042 ਹੋ ਗਈ ਹੈ ਅਤੇ ਮਿਸ਼ਨ ਫਤਿਹ ਤਹਿਤ 2 ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,579 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 05 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ, ਜਿਸ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।
ਸਿਹਤ ਟੀਮਾਂ ਜਿੱਲੇ ਵਿੱਚ ਅੱਜ 422 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,32,712 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,042 ਕੋਵਿਡ ਪੋਜਟਿਵ, 11,70,402 ਨੈਗੇਟਿਵ ਅਤੇ ਲਗਭਗ 268 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 1414 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਕੱਲ ਮਿਤੀ 07 ਅਪਰੈਲ ਦਿਨ ਵੀਰਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

