ਅੰਮ੍ਰਿਤਸਰ

ਥਾਣਾ ਕੋਟ ਖਾਲਸਾ ਵਿੱਖੇ ਸਬ-ਇੰਸਪੈਕਟਰ ਪਲਵਿੰਦਰ ਸਿੰਘ ਨੇ ਬਤੌਰ ਮੁੱਖ ਅਫ਼ਸਰ ਥਾਣਾ ਦਾ ਕਾਰਜ਼ਭਾਰ ਸੰਭਾਲਿਆ।

ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਦੇ ਥਾਣਾ ਕੋਟ ਖਾਲਸਾ ਵਿੱਖੇ ਸਬ-ਇੰਸਪੈਕਟਰ ਪਲਵਿੰਦਰ ਸਿੰਘ ਨੇ ਬਤੌਰ ਮੁੱਖ ਅਫ਼ਸਰ ਥਾਣਾ ਦਾ ਕਾਰਜ਼ਭਾਰ ਸੰਭਾਲਿਆ। ਨਵਨਿਯੁਕਤ ਮੁੱਖ ਅਫ਼ਸਰ ਥਾਣਾ ਪਲਵਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲਿਆ ਤੇ ਮਾੜੇ ਅਨਸਰਾਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਮੁੱਖ ਤਰਜੀਹ ਹੋਵੇਗੀ। ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਇਲਾਕਾ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਤੇ ਮਾੜੇ ਅਨਸਰਾਂ ਦੀ ਸੂਚਨਾ ਦਿੱਤੀ ਜਾਵੇ, ਸੂਚਨਾਂ ਦੇਣ ਵਾਲੇ ਦਾ ਨਾਮ ਪਤਾ ਗੁਪਤਾ ਰੱਖਿਆ ਜਾਵੇਗਾ। ਪਬਲਿਕ ਦੇ ਸਹਿਯੋਗ ਨਾਲ ਹੀ ਅਜਿਹੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕਦੀ ਹੈ।

Leave a Reply

Your email address will not be published. Required fields are marked *