ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜ੍ਹਕੀਆਂ) ‘ਚ ਅਪ੍ਰੈਂਟਸ਼ਿਪ ਜਾਗਰੂਕਤਾ ਤੇ ਉਦਮੀਅਤਾ ਕੈਂਪ
ਪਟਿਆਲਾ, 7 ਅਪ੍ਰੈਲ:(ਮਧੂਸਾਰ ਬਿਊਰੋ) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜ੍ਹਕੀਆਂ) ਪਟਿਆਲਾ ਵਿਖੇ ਡਾਇਰੈਕਟਰ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਤੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਹਸ਼ਵਿੰਦਰ ਕੌਰ ਦੀ ਦੇਖ-ਰੇਖ ਵਿੱਚ ਅਪ੍ਰੈਂਟਸ਼ਿਪ ਜਾਗਰੂਕਤਾ ਅਤੇ ਉਦਮੀਅਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਵਿਚ 103 ਦੇ ਲਗਭਗ ਉਮੀਦਵਾਰਾਂ ਨੂੰ ਅਪ੍ਰੈਂਟਸ਼ਿਪ ਜਾਗਰੂਕਤਾ ਅਤੇ ਉਦਮਿਅਤਾ ਬਾਰੇ ਜਾਣਕਾਰੀ ਦਿੱਤੀ। ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਅਫ਼ਸਰ ਸਿੰਪੀ ਸਿੰਗਲਾ ਨੇ ਹਾਜ਼ਰ ਪ੍ਰਾਰਥੀਆਂ ਨੂੰ ਰੋਜਗਾਰ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ।
ਆਰ.ਸੇਟੀ ਡਾਇਰੈਕਟਰ ਰਾਜੀਵ ਸਰਹੰਦੀ ਨੇ ਪੰਜਾਬ ਸਰਕਾਰ ਦੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਹਰਵਿੰਦਰ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੀ ਰਜਿਸਟ੍ਰੇਸ਼ਨ ਲਈ ਪ੍ਰਾਰਥੀਆਂ ਨੂੰ ਉਤਸਾਹਿਤ ਕੀਤਾ।

