ਪਟਿਆਲਾ

ਨਿੱਜੀ ਵੈਬ ਚੈਨਲ ਖਿਲਾਫ਼ ਕਾਰਵਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਨੇ ਮੰਗੀ ਕਾਰਵਾਈ

ਪਟਿਆਲਾ 8 ਅਪ੍ਰੈਲ (ਮਧੂਸਾਰ ਬਿਊਰੋ) ਪ੍ਰਾਈਮ ਏਸ਼ੀਆ ਨਾਮ ਦੇ ਨਿੱਜੀ ਯੂ-ਟਿਊਬ ਵੈਬ ਚੈਨਲ ਖਿਲਾਫ਼ ਕਾਰਵਾਈ ਨੂੰ ਲੈ ਕੇ ਗੁਰਦੁਆਰਾ ਬਹਾਦਰਗੜ੍ਹ ਪਾਤਸ਼ਾਹੀ ਨੌਵੀਂ ਅਤੇ ਗੁਰਦੁਆਰਾ ਕਰਹਾਲੀ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਂਪਿਆ। ਵਫਦ ਵਿਚ ਹੈਡ ਗ੍ਰੰਥੀ ਪਿ੍ਰਤਪਾਲ ਸਿੰਘ, ਗਿਆਨੀ ਫੂਲਾ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇ. ਗੁਰਲਾਲ ਸਿੰਘ, ਮੈਨੇ. ਗੁਰਤੇਜ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਸਟਾਫ ਦੇ ਅਧਿਕਾਰੀ ਅਤੇ ਮੁਲਾਜ਼ਮ ਸ਼ਾਮਲ ਸਨ।

ਡਿਪਟੀ ਕਮਿਸ਼ਨਰ ਪਟਿਆਲਾ ਦਫਤਰ ਵਿਖੇ ਮੌਜੂਦ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਮੰਗ ਪੱਤਰ ਪ੍ਰਾਪਤ ਕਰਕੇ ਕਾਰਵਾਈ ਦਾ ਭਰੋਸਾ ਪ੍ਰਗਟ ਕੀਤਾ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਨਿੱਜੀ ਵੈਬ ਚੈਨਲ ਵਾਲਿਆਂ ਵੱਲੋਂ ਸ਼ੋ੍ਰਮਣੀ ਕਮੇਟੀ ਖਿਲਾਫ਼ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਗੈਰ ਤੱਥਾਂ ਨੂੰ ਜਾਣਕੇ ਅਜਿਹਾ ਕੂੜ ਪ੍ਰਚਾਰ ਕਰਨਾ ਮੰਦਭਾਗਾ ਹੈ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਕਾਰਜਾਂ ’ਤੇ ਬਗੈਰ ਤੱਥਾਂ ਨੂੰ ਜਾਣਕੇ ਕਿੰਤੂ ਪ੍ਰੰਤੂ ਕਰਨ ਵਾਲੇ ਅਜਿਹੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਹੋਵੇ।

Leave a Reply

Your email address will not be published. Required fields are marked *