ਪਟਿਆਲਾ

ਸਿਹਤ ਕੇਂਦਰ ਕੌਲੀ ਵਿਖੇ `ਵਿਸ਼ਵ ਸਿਹਤ ਦਿਵਸ` ਮਨਾਇਆ ਗਿਆ

ਸਾਡੀ ਸਿਹਤ ਧਰਤੀ ਦੀ ਸਿਹਤ `ਤੇ ਨਿਰਭਰ-ਡਾ: ਰੰਜ਼ਨਾ ਸ਼ਰਮਾ

ਪਟਿਆਲਾ,7 ਅਪ੍ਰੈਲ (ਮਧੂਸਾਰ ਬਿਊਰੋ) ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਰੰਜ਼ਨਾ ਸ਼ਰਮਾ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਦਿਵਸ ਦੇ ਸਬੰਧ ਚਸਾਡਾ ਗ੍ਰਹਿ, ਸਾਡੀ ਸਿਹਤਥੀਮ ਹੇਠ ਜਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ ਡਾ: ਰੰਜ਼ਨਾ ਸ਼ਰਮਾ ਨੇ ਦੱਸਿਆ ਕਿ ਅੱਜ ਪੂਰਾ ਵਿਸ਼ਵ ਵਿਸ਼ਵ ਸਿਹਤ ਦਿਵਸ ਮਨਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੁਆਰਾ ਇਸਦੀ ਸ਼ੁਰੂਆਤ 1950 ਵਿੱਚ ਕੀਤੀ ਗਈ ਸੀ। ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਮੈਡੀਕਲ ਅਫਸਰ ਡਾ: ਮੋਹੰਮਦ ਸਾਜਿਦ ਨੇ ਕਿਹਾ ਕਿ ਇਸ ਸਾਲ ਦੇ ਵਿਸ਼ਵ ਸਿਹਤ ਦਿਵਸ 2022 ਦਾ ਥੀਮਸਾਡਾ ਗ੍ਰਹਿ, ਸਾਡੀ ਸਿਹਤਹੈ।ਅੱਜ ਦੇਸ਼ ਅਤੇ ਦੁਨੀਆਂ ਦੇ ਸਾਰੇ ਲੋਕ ਕਈ ਵੱਡੀਆਂ ਬਿਮਾਰੀਆਂ ਤੋਂ ਪ੍ਰੇਸ਼ਾਨ ਹਨ। ਜਿਸ ਵਿੱਚ ਮਲੇਰੀਆ, ਹੈਜ਼ਾ, ਤਪਦਿਕ, ਪੋਲੀਓ, ਕੋੜ੍ਹ, ਕੈਂਸਰ ਅਤੇ ਏਡਜ਼ ਵਰਗੀਆਂ ਘਾਤਕ ਬਿਮਾਰੀਆਂ ਸ਼ਾਮਲ ਹਨ।

ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਧਰਤੀ ਤੇ ਆਪਣੇ ਵਾਤਾਵਰਨ ਦਾ ਖਿਆਲ ਰੱਖ ਕੇ ਸਿਹਤਮੰਦ ਰਹਿ ਸਕਦੇ ਹਾਂ।ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰਤੇ ਤੰਦਰੁਸਤ ਬਣਾਉਣ ਲਈ ਵਿਸ਼ਵ ਭਰ ਵਿੱਚ ਜਾਗਰੂਕ ਕਰਨਾ ਹੈ ਤਾਂ ਜੋ ਇਸ ਬਿਮਾਰੀ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰੋਜਾਨਾਂ ਦੀ ਜਿੰਦਗੀ ਚ ਕਸਰਤ ਕਰਨ, ਮੌਸਮੀ ਫੱਲ ਤੇ ਸਬਜ਼ੀਆਂ ਦੀ ਵਰਤੋਂ ਕਰਨ, ਪਲਾਸਟਿਕ ਦੀ ਵਰਤੋਂ ਨਾ ਕਰਨ, ਪੱਤਿਆਂ ਤੇ ਰਹਿੰਦ ਖੂਹਦ ਨੂੰ ਅੱਗ ਨਾ ਲਗਾਉਣ ਸਮੇਤ ਹੋਰਨਾਂ ਗੱਲ੍ਹਾਂ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਵਿਸ਼ਵ ਸਿਹਤ ਦਿਵਸ ਸਾਰੇ ਅਧੀਨ ਆਉਂਦੇ ਸਿਹਤ ਕੇਂਦਰਾਂਚ ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੋਕੇ ਸਿਹਤ ਕਰਮਚਾਰੀ, ਆਸ਼ਾ ਵਰਕਰਾਂ ਸਮੇਤ ਹੋਰ ਹਾਜਰ ਸਨ। ਸਮਾਰੋਹ ਦੇ ਅਖੀਰ ਡਾ: ਰੰਜ਼ਨਾ ਸ਼ਰਮਾ ਵੱਲੋਂ ਸਮੂਹ ਸਟਾਫ ਦੇ ਨਾਲ ਵਾਤਾਵਰਣ ਦੀ ਸ਼ੁਧਤਾ ਦੇ ਲਈ ਸੰਸਥਾ ਵਿਖੇ ਇੱਕ ਬੂਟਾ ਵੀ ਲਗਾਇਆ ਗਿਆ।

Leave a Reply

Your email address will not be published. Required fields are marked *