ਹੜ੍ਹ ਰੋਕੂ ਕੰਮਾਂ ਅਤੇ ਸਫਾਈ ਨੂੰ ਯਕੀਨੀ ਤੌਰ ’ਤੇ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਨਿਰਦੇਸ
ਘੱਗਰ ਦਰਿਆ ਦੇ ਮਜਬੂਤੀਕਰਨ ਦਾ ਲਿਆ ਜਾਇਜਾ ਅਤੇ ਜਲ ਮਾਰਗਾਂ ਨੂੰ ਸਾਫ ਕਰਨ ਲਈ ਕੀਤੀ ਹਦਾਇਤ
ਚੰਡੀਗੜ੍ਹ, 8 ਅਪ੍ਰੈਲ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਦੀ ਆਮਦ ਤੋਂ ਪਹਿਲਾਂ-ਪਹਿਲਾਂ ਸੂਬੇ ਭਰ ’ਚ ਹੜ੍ਹਾਂ ਲਈ ਸੰਵੇਦਨਸੀਲ ਜਾਂ ਪਾੜ ਪੈਣ ਦੀ ਸੰਭਾਵਨਾਵਾਂ ਵਾਲੀਆਂ ਥਾਵਾਂ ’ਤੇ ਸਫਾਈ ਅਤੇ ਹੜ੍ਹ ਰੋਕੂ ਕਾਰਜ ਸੁਰੂ ਕਰ ਦਿੱਤੇ ਜਾਣ।
ਸੂਬੇ ਦੀ ਸਮੁੱਚੀ ਸਿੰਚਾਈ ਅਤੇ ਡਰੇਨੇਜ ਪ੍ਰਣਾਲੀ ਵਿਸੇਸ ਕਰਕੇ ਘੱਗਰ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦਾ ਜਾਇਜਾ ਲੈਣ ਲਈ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਵੰਤ ਮਾਨ ਨੇ ਮੁੱਖ ਇੰਜੀਨੀਅਰ ਡਰੇਨੇਜ ਨੂੰ ਪੁਲਾਂ ਹੇਠਲੇ ਜਲ ਮਾਰਗਾਂ ਦੀ ਸੁਚੱਜੀ ਸਫਾਈ ਅਤੇ ਜਮ੍ਹਾਂ ਹੋਈ ਗਾਰ ਦੇ ਢੇਰਾਂ ਨੂੰ ਹਟਾਉਣ ਲਈ ਢੁਕਵੇਂ ਤਰੀਕੇ ਅਪਣਾਉਣ ਲਈ ਕਿਹਾ। ਇਸ ਤੋਂ ਇਲਾਵਾ ਭਾਰੀ ਮੀਂਹ ਦੌਰਾਨ ਅਕਸਰ ਦਰਿਆਵਾਂ ਖਾਸ ਤੌਰ ’ਤੇ ਘੱਗਰ ਦਰਿਆ ਵਿੱਚ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਸੰਵੇਦਨਸੀਲ ਥਾਵਾਂ ਨੂੰ ਮਜਬੂਤ ਕਰਨ ਦੀ ਵੀ ਤਾਕੀਦ ਕੀਤੀ। ਮੁੱਖ ਇੰਜਨੀਅਰ ਡਰੇਨੇਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਲਈ 67 ਲੱਖ ਰੁਪਏ ਦੀ ਰਾਸੀ ਪਹਿਲਾਂ ਹੀ ਮਨਜੂਰ ਕੀਤੀ ਜਾ ਚੁੱਕੀ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਇਹ ਵੀ ਕਿਹਾ ਕਿ ਮਾਨਸੂਨ ਸੀਜਨ ਦੀ ਆਮਦ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮਾਂ ਨੂੰ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਨੂੰ ਸਪੱਸਟ ਕੀਤਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸਨਰਾਂ ਨਾਲ ਪੂਰਾ ਤਾਲਮੇਲ ਕਰਦਿਆਂ ਸੂਬੇ ਭਰ ’ਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਨਿਯਮਤ ਤੌਰ ’ਤੇ ਨਜਰਸਾਨੀ ਕੀਤੀ ਜਾਵੇ।
ਸੂਬੇ ਵਿੱਚ ਹੜ੍ਹਾਂ ਕਾਰਨ ਮਨੁੱਖੀ ਜਿੰਦਗੀਆਂ,ਪਸੂ ਧਨ, ਜਾਇਦਾਦਾਂ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ’ਤੇ ਡੂੰਘੀ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ ਦਿੱਤੇ ਤਾਂ ਜੋ ਸੂਬੇ ਵਿੱਚ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਵਾਂਗ ਕੋਈ ਮਾਰੂ ਵਰਤਾਰਾ ਜਾਂ ਘਟਨਾ ਮੁੜ ਨਾ ਵਾਪਰੇ। ਉਨ੍ਹਾਂ ਸਾਰੇ ਲੋੜੀਂਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਾਲ-ਨਾਲ ਅਗਾਊਂ ਚੇਤਾਵਨੀਆਂ ਜਾਰੀ ਕਰਨ ਵਾਲੀ ਮਜਬੂਤ ਪ੍ਰਣਾਲੀ ਦੀ ਮਹੱਤਤਾ ’ਤੇ ਜੋਰ ਦਿੱਤਾ।
ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਵਾਟਰ ਫਰੰਟ ਵਿਕਸਤ ਕਰਨ ਲਈ ਸਾਈਟਾਂ (ਥਾਵਾਂ) ਦੀ ਸਨਾਖਤ ਕਰਨ ਦੇ ਨਿਰਦੇਸ ਦਿੱਤੇ ਤਾਂ ਜੋ ਵਾਟਰ ਸਪੋਰਟਸ ਨੂੰ ਵਿਕਸਤ ਕਰਨ ’ਤੇ ਧਿਆਨ ਕੇਂਦਿ੍ਰਤ ਕਰਕੇ ਸੈਰ-ਸਪਾਟੇ ਦੀਆਂ ਹੋਰ ਸੰਭਾਵਨਾਵਾਂ ਦਾ ਹੋਰ ਸੁਚਾਰੂ ਢੰਗ ਨਾਲ ਲਾਭ ਲਿਆ ਜਾ ਸਕੇ। ਉਨ੍ਹਾਂ ਨੇ ਜੰਗਲਾਤ ਵਿਭਾਗ ਨੂੰ ਈਕੋ-ਟੂਰਿਜਮ ਨੂੰ ਉਤਸਾਹਿਤ ਕਰਨ ਲਈ ਵੱਧ ਤੋਂ ਵੱਧ ਮੌਕੇ ਤਲਾਸਣ ਲਈ ਵੀ ਕਿਹਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਕੇ. ਕੇ ਯਾਦਵ ਅਤੇ ਮੁੱਖ ਇੰਜੀਨੀਅਰ ਡਰੇਨੇਜ ਦਵਿੰਦਰ ਸਿੰਘ ਸਾਮਲ ਸਨ।

