ਜਿਲੇ ਵਿੱਚ 3290 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਲਗਾਤਾਰ ਚੌਥੇ ਦਿਨ ਵੀ ਜਿਲੇ ਵਿੱਚ ਕੋਈ ਵੀ ਕੋਵਿਡ ਪੋਜਟਿਵ ਕੇਸ ਨਹੀ ਹੋਇਆ ਰਿਪੋਰਟ
ਜਿਲੇ ਵਿੱਚ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਲਈ ਨਿਜੀ ਹਸਪਤਾਲ ਵਿੱਚ ਪ੍ਰੀਕਾਸ਼ਨਰੀ ਡੋਜ ਦੀ ਕੱਲ ਤੋਂ ਸ਼ੁਰੁਆਤ
ਪਟਿਆਲਾ 11 ਅਪਰੈਲ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 315 ਕੋਵਿਡ ਰਿਪੋਰਟਾਂ ਵਿਚੋਂ ਜਿਲ੍ਹੇ ਵਿੱਚ ਲਗਾਤਾਰ ਚੌਥੇ ਦਿਨ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62042 ਹੀ ਹੈ ਅਤੇ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,582 ਹੀ ਹੈ।ਐਕਟਿਵ ਕੇਸਾਂ ਦੀ ਗਿਣਤੀ 02 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।
ਸਿਹਤ ਟੀਮਾਂ ਜਿੱਲੇ ਵਿੱਚ ਅੱਜ 445 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,34,482 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,042 ਕੋਵਿਡ ਪੋਜਟਿਵ, 11,72,159 ਨੈਗੇਟਿਵ ਅਤੇ ਲਗਭਗ 281 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 3290 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਉੱਪਰ ਦੀ ਉਮਰ ਦੇ ਵਿਅਕਤੀਆਂ ਵਿੱਚ ਫਰੰਟ ਲਾਈਨ ਵਰਕਰ, ਸਿਹਤ ਵਰਕਰ ਅਤੇ 60 ਸਾਲ ਉੱਪਰ ਦੀ ਉਮਰ ਦੇ ਵਿਅਕਤੀ ਬੂਸਟਰ / ਪ੍ਰੀਕਾਸ਼ਨਰੀ ਡੋਜ਼ ਸਰਕਾਰੀ ਹਸਪਤਾਲਾ ਵਿੱਚ ਪਹਿਲਾ ਤੋਂ ਹੀ ਮੁਫਤ ਲਗਾਈ ਜਾ ਰਹੀ ਹੈ।ਜਦੋ ਕਿ ਹੁਣ 18 ਸਾਲ ਤੋਂ ਵੱਧ ਉਮਰ ਦੇ ਹੋਰ ਵਿਅਕਤੀ 12 ਅਪਰੈਲ ਦਿਨ ਮੰਗਲਵਾਰ ਤੋਂ ਪ੍ਰਾਈਵੇਟ ਤੌਰ ਤੇ ਅਮਰ ਹਸਪਤਾਲ ਪਟਿਆਲਾ ਵਿਖੇ ਬਣਦੀ ਨਿਰਧਾਰਤ ਫੀਸ ਦੇ ਕੇ ਕੋਵਿਡ ਵੈਕਸੀਨ ਦੀ ਪ੍ਰੀਕਾਸ਼ਨਰੀ ਡੋਜ ਲਗਵਾ ਸਕਦੇ ਹਨ ਜੋ ਕਿ ਦੁਜੀ ਡੋਜ ਤੋਂ 9 ਮਹੀਨੇ ਬਾਦ ਲਗਾਈ ਜਾਣੀ ਹੈ ।
ਕੱਲ ਮਿਤੀ 12 ਅਪਰੈਲ ਦਿਨ ਮੰਗਲਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਬਲੋਸਮ ਸਕੂਲ, ਪੁਰਾਣਾ ਪੁਲਿਸ ਲਾਈਨ ਸਕੂਲ, ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਉਨ, ਸਮਾਣਾ ਦੇ ਸਬ ਡਵੀਜਨ ਹਸਪਤਾਲ , ਸੀਨੀਅਰ ਸੈਕੰਡਰੀ ਸਕੂਲ ਸਮਾਣਾ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।
