ਪੰਜਾਬਪਟਿਆਲਾ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ

ਪਟਿਆਲਾ 12 ਅਪ੍ਰੈਲ (ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੱਜ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਏ। ਇਸ ਮੌਕੇ ਗਿਆਨੀ ਫੂਲਾ ਸਿੰਘ ਵੱਲੋਂ ਮੁੱਖਵਾਕ ਲਿਆ। ਪਾਠ ਦੀ ਆਰੰਭਤਾ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਅਤੇ ਸਮੂਹ ਸਟਾਫ ਆਦਿ ਹਾਜ਼ਰ ਰਿਹਾ।

ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ 14 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੀਵਾਨ ਹਾਲ ਵਿਚ ਧਾਰਮਕ ਸਮਾਗਮ ਆਯੋਜਿਤ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇ. ਗੁਰਲਾਲ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ ਆਦਿ ਹਾਜ਼ਰ ਸਨ। ਇਸ ਮੌਕੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਅਪੀਲ ਕੀਤੀ ਕਿ ਸੰਗਤਾਂ ਖਾਲਸਾ ਸਾਜਨਾ ਦਿਵਸ ਵਾਲੇ ਦਿਨ ਗੁਰੂ ਘਰ ਪੁੱਜ ਕੇ ਬਖਸ਼ਿਸ਼ ਅਤੇ ਗੁਰੂ ਦਾ ਓਟ ਆਸਰਾ ਪ੍ਰਾਪਤ ਕਰਨ।

Leave a Reply

Your email address will not be published. Required fields are marked *