ਪਟਿਆਲਾ

ਜਿਲੇ ਵਿੱਚ 2398 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।

ਜਿਲੇ ਵਿੱਚ ਨਹੀ ਹੋਇਆ ਕੋਈ ਵੀ ਕੋਵਿਡ ਪੋਜਟਿਵ ਕੇਸ ਹੋਇਆ ਰਿਪੋਰਟ: ਸਿਵਲ ਸਰਜਨ

ਪਟਿਆਲਾ 13 ਅਪਰੈਲ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 390 ਕੋਵਿਡ ਰਿਪੋਰਟਾਂ ਵਿਚੋਂ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ। ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62043 ਹੀ ਹੈ ਅਤੇ ਕੋਵਿਡ ਤੋਂ ਇੱਕ ਹੋਰ ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,584 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 01 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।

ਸਿਹਤ ਟੀਮਾਂ ਜਿੱਲੇ ਵਿੱਚ ਅੱਜ 284 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,35,267 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,043 ਕੋਵਿਡ ਪੋਜਟਿਵ, 11,72,968 ਨੈਗੇਟਿਵ ਅਤੇ ਲਗਭਗ 256 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2398 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।auhnW vloN Aj AYc.XU.AYl. nwBw Aqy Gmrodw ivKy lgwey koivf tIkwkrn kYNpw dw inrIKx kIqw igAw[ auhnW ikhw ik k`l ਮਿਤੀ 14 ਅਪਰੈਲ ਦਿਨ ਵੀਰਵਾਰ ਨੂੰ ਸਰਕਾਰੀ ਛੱੁਟੀ ਹੋਣ ਕਾਰਣ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਜਨਸੁਵਿਧਾ ਕੈਂਪ ਫੀਲਖਾਨਾ ਸਕੂੁਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ, ਜਨ ਸੁਵਿਧਾ ਕੈਂਪ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਏਰੀਏ ਦੇ ਜਨਸੁਵਿਧਾ ਕੈਂਪਾ ਅਤੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *