ਦੇਸ਼-ਵਿਦੇਸ਼ਪੰਜਾਬ

ਇਕਬਾਲ ਸਿੰਘ ਲਾਲਪੁਰਾ ਦੇ ਹੱਥਾਂ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਕਮਾਨ

ਨਵੀਂ ਦਿੱਲੀ (ਮਧੂਸਾਰ ਬਿਊਰੋ) ਕੇਂਦਰ ਸਰਕਾਰ ਨੇ ਪੰਜਾਬ ਕੇਡਰ ਦੇ ਸੇਵਾਮੁਕਤ ਆਈ.ਪੀ. ਐੱਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਵਜੋਂ ਮੁੜ ਨਿਯੁਕਤ ਕੀਤਾ ਹੈ। ਗ੍ਰਹਿ ਮੰਤਰਾਲਾ ਨੇ ਉਨ੍ਹਾਂ ਨੂੰ 3 ਸਾਲਾਂ ਲਈ ਪ੍ਰਧਾਨ ਵਜੋਂ ਨਿਯੁਕਤ ਕੀਤਾ ਹੈ। ਉਹ ਅੱਜ ਤੋਂ ਹੀ ਆਪਣੀ ਜ਼ਿੰਮੇਵਾਰੀ ਨੂੰ ਸੰਭਾਲ ਲੈਣਗੇ। ਦੱਸ ਦੇਈਏ ਕਿ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।

ਉਨ੍ਹਾਂ ਨੇ ਰੂਪਨਗਰ ਤੋਂ ਆਪਣੀ ਕਿਸਮਤ ਅਜ਼ਮਾਈ ਸੀ ਪਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਦੀ ਗੈਰ-ਮੌਜੂਦਗੀ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਕਾਰਜਵਾਹਕ ਚੇਅਰਪਰਸਨ ਦੀ ਜ਼ਿੰਮੇਵਾਰੀ ਸਈਅਦ ਸ਼ਹਜ਼ਾਦੀ ਸੰਭਾਲ ਰਹੀ ਸੀ। ਦੱਸ ਦੇਈਏ ਕਿ ਲਾਲਪੁਰਾ 1992 ਤੋਂ ਘੱਟ ਗਿਣਤੀ ਕਮਿਸ਼ਨ ਨੂੰ ਕਾਨੂੰਨੀ ਸ਼ਕਤੀ ਮਿਲਣ ਮਗਰੋਂ ਇਸ ਦੇ ਪ੍ਰਧਾਨ ਬਣਨ ਵਾਲੇ ਦੂਜੇ ਸਿੱਖ ਹਨ। ਇਸ ਤੋਂ ਪਹਿਲਾਂ 2003 ’ਚ ਤਰਲੋਚਨ ਸਿੰਘ ਕਮਿਸ਼ਨ ਦੇ ਪ੍ਰਧਾਨ ਬਣੇ ਸਨ।

Leave a Reply

Your email address will not be published. Required fields are marked *