ਦੇਸ਼-ਵਿਦੇਸ਼ਪੰਜਾਬ

ਐੱਮਐੱਸਪੀ ’ਤੇ ਕਮੇਟੀ ਕਾਇਮ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਹਾਲੇ ਤੱਕ ਨਾਮ ਨਹੀਂ ਭੇਜੇ: ਤੋਮਰ

ਨਵੀਂ ਦਿੱਲੀ, 13 ਅਪਰੈਲ (ਮਧੂਸਾਰ ਬਿਊਰੋ) ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਨੂੰ ਕਿਹਾ ਹੈ ਕਿ ਕੇਂਦਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਪੈਨਲ ਬਣਾਉਣ ਲਈ ਹਾਲੇ ਵੀ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੇ ਨਾਵਾਂ ਦੀ ਉਡੀਕ ਕਰ ਰਿਹਾ ਹੈ। ਪਿਛਲੇ ਸਾਲ ਨਵੰਬਰ ਵਿੱਚ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਐੱਮਐੱਸਪੀ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਜ਼ੀਰੋ ਬਜਟ ਅਧਾਰਤ-ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ਦਾ ਸੁਝਾਅ ਦੇਣ ਲਈ ਕਮੇਟੀ ਬਣਾਈ ਜਾਵੇਗੀ। ਸ੍ਰੀ ਤੋਮਰ ਨੇ ਸਮਾਗਮ ਦੌਰਾਨ ਦੱਸਿਆ,‘ਅਸੀਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਲਈ ਕਿਸਾਨ ਯੂਨੀਅਨਾਂ ਤੋਂ 2-3 ਮੈਂਬਰਾਂ ਦੇ ਨਾਂ ਮੰਗੇ ਸਨ। ਪਰ ਸਰਕਾਰ ਨੂੰ ਹਾਲੇ ਤੱਕ ਨਾਂ ਨਹੀਂ ਮਿਲਿਆ ਹੈ।

Leave a Reply

Your email address will not be published. Required fields are marked *