ਜਿਲੇ੍ਹ ਵਿੱਚ 2017 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਜਿਲ੍ਹੇ ਵਿੱਚ ਇੱਕ ਕੋਵਿਡ ਪੋਜਟਿਵ ਕੇਸ ਹੋਇਆ ਰਿਪੋਰਟ: ਸਿਵਲ ਸਰਜਨ
ਪਟਿਆਲਾ 16 ਅਪ੍ਰੈਲ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 335 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ।ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62044 ਹੋ ਗਈ ਹੈ ਅਤੇ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,583 ਹੀ ਹੈ।ਐਕਟਿਵ ਕੇਸਾਂ ਦੀ ਗਿਣਤੀ 02 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।
ਸਿਹਤ ਟੀਮਾਂ ਜਿੱਲੇ ਵਿੱਚ ਅੱਜ 362 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,36,104 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,044 ਕੋਵਿਡ ਪੋਜਟਿਵ, 11,73,871 ਨੈਗੇਟਿਵ ਅਤੇ ਲਗਭਗ 189 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2017 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿੱਲੇ ਦੇ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 25 ਲੱਖ 61 ਹਜਾਰ 872 ਹੋ ਗਈ ਹੈ ਕੱਲ ਮਿਤੀ 17 ਅਪ੍ਰੈਲ ਦਿਨ ਐਤਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

