ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਦਾਨ ਕਰਨਾ ਲਈ ਲਗਾਏ ਜਾ ਰਹੇ ਹਨ ਬਲਾਕ ਪੱਧਰੀ ਸਿਹਤ ਮੇਲੇ।
ਲੋਕ ਸਿਹਤ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਸਿਵਲ ਸਰਜਨ
ਪਟਿਆਲਾ 16 ਅਪੈ੍ਰੇਲ਼ ਮਧੂਸਾਰ ਬਿਊਰੋ) ਭਾਰਤ ਸਰਕਾਰ ਸਿਹਤ ਮੰਤਰਾਲਾ ਦੇ ਦਿਸ਼ਾ ਨਿਰਦੇਸ਼ਾ ਅਤੇ ਪੰਜਾਬ ਸਰਕਾਰ ਸਿਹਤ ਤੇਂ ਪਵਿਰਾਰ ਭਲਾਈ ਵਿਭਾਗ ਦੇ ਹੁਕਮਾ ਅਨੁਸਾਰ ਅਜਾਦੀ ਕਾ ਅਮ੍ਰਿਤ ਮਹਾਂਉਤਸਵ ਤਹਿਤ ਸਿਹਤ ਵਿਭਾਗ ਵੱਲੋਂ ਜਿਲ੍ਹਾ ਪ੍ਰਸਾਸ਼ਣ ਦੇ ਸਹਿਯੋਗ ਨਾਲ ਜਿਲੇ ਵਿੱਚ 18 ਅਪ੍ਰੈਲ ਤੋਂ 22 ਅਪ੍ਰੈਲ 2022 ਤੱਕ ਬਲਾਕ ਪੱਧਰੀ ਸਿਹਤ ਮੇਲ਼ੇ ਲਗਾਏ ਜਾ ਰਹੇ ਹਨ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇਂ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਇੱਕੋ ਛੱਤ ਨੀਚੇ ਸਾਰੀਆਂ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ 18 ਅਪ੍ਰੈਲ ਤੋਂ 22 ਅਪ੍ਰੈਲ 2022 ਤੱਕ ਜਿਲੇ ਦੇ ਛੇ ਬਲਾਕਾ ਵਿੱਚ ਬਲਾਕ ਪ੍ਰਾਇਮਰੀ ਸਿਹਤ ਕੇਂਦਰਾ ਵੱਲੋਂ ਸਿਹਤ ਮੇਲੇ ਲਗਾਏ ਜਾ ਰਹੇ ਹਨ।ਉਹਨਾਂ ਕਿਹਾ ਮਿਤੀ 18 ਅਪ੍ਰੈਲ ਨੂੰ ਬਲਾਕ ਪ੍ਰਾਇਮਰੀ ਸਿਹਤ ਕੇਂਦਰ ਦੁਧਨਸਾਧਾ, 19 ਅਪ੍ਰੈਲ ਨੰੁ ਬਲਾਕ ਪ੍ਰਾਇਮਰੀ ਸਿਹਤ ਕੇਂਦਰ ਕਾਲੋਮਾਜਰਾ, 21 ਅਪੈ੍ਰਲ ਨੂੰ ਪ੍ਰਾਇਮਰੀ ਸਿਹਤ ਕੇਂਦਰ ਭਾਦਸੌ ਅਤੇ ਕੋਲੀ, 22 ਅਪ੍ਰੈਲ ਨੁੰ ਬਲਾਕ ਪ੍ਰਾਇਮਰੀ ਸਿਹਤ ਕੇਂਦਰ ਸ਼ੁਤਰਾਣਾ ਅਤੇ ਹਰਪਾਲਪੁਰ ਵਿਖੇ ਇਹ ਸਿਹਤ ਮੇਲੇ ਲਗਾਏ ਜਾਣਗੇ।
ਜਿਸ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਿਹਰ 2 ਵਜੇ ਤੱਕ ਹੋਵੇਗਾ। ਇਹਨਾਂ ਸਿਹਤ ਮੇਲਿਆਂ ਵਿੱਚ ਵੱਖ ਵੱਖ ਬਿਮਾਰੀਆਂ ਦੇ ਚੈਕਅਪ ਦੇ ਨਾਲ ਨਾਲ ਸਿਹਤ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੁਕ ਵੀ ਕੀਤਾ ਜਾਵੇਗਾ। ਇਹਨਾ ਕੈਂਪਾ ਵਿੱਚ ਮੈਡੀਸਨ, ਜਨਾਨਾ ਰੋਗਾਂ, ਅੱਖਾਂ , ਨੱਕ ਕੰਨ ਗੱਲਾ, ਹੱਡੀਆਂ ਦੇ ਮਾਹਰ, ਦੰਦਾਂ ਦੇ ਮਾਹਰ , ਬੱਚਿਆਂ ਦੇ ਮਾਹਰ ਆਦਿ ਡਾਕਟਰਾਂ ਵੱਲੋਂ ਜਿਥੇ ਮਰੀਜਾਂ ਦਾ ਮੁਫਤ ਚੈਕਅਪ ਕੀਤਾ ਜਾਵੇਗਾ ਉਥੇ ਲੋੜਵੰਦ ਮਰੀਜਾਂ ਦੇ ਮੁਫਤ ਲੈਬ ਟੈਸਟ ਕਰਨ ਦੇ ਨਾਲ ਨਾਲ ਦਵਾਈਆਂ ਵੀ ਬਿਲਕੁੱਲ ਮੁਫਤ ਵੰਡੀਆਂ ਜਾਣਗੀਆਂ।ਇਸ ਤੋਂ ਇਲਾਵਾ ਆਯੁਰਵੈਦਿਕ ਅਤੇ ਹੋਮੀਓਪੈਥਿਕ ਡਾਕਟਰਾਂ ਵੱਲੋਂ ਵੀ ਚੈਕਅਪ ਕਰਕੇ ਦਵਾਈਆਂ ਦਿੱਤੀਆਂ ਜਾਣਗੀਆ।ਇਸ ਮੋਕੇ ਯੋਗ ਲਾਭਪਾਰੀਆਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਬਣਾਏ ਜਾਣਗੇ।ਵੱਖ ਵੱਖ ਸਿਹਤ ਪ੍ਰੋਗਰਾਮਾ ਬਾਰੇ ਜਾਣਕਾਰੀ ਦਿੰਦੀ ਸਿਹਤ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਨੁੱਕੜ ਨਾਟਕ ਰਾਹੀ ਵੀ ਸਿਹਤਮੰਦ ਰਹਿਣ ਦਾ ਸੰਦੇਸ਼ ਦਿੱਤਾ ਜਾਵੇਗਾ।ਇਹਨਾਂ ਕੈਂਪਾ ਨੁੰ ਸਫਲਤਾ ਪੁਰਵਰਕ ਨੇਪੜੇ ਚਾੜਨ ਲਈ ਉਹਨਾ ਵੱਲੋਂ ਡਿਪਟੀ ਕਮਿਸ਼ਨਰ ਜੀ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪੱਧਰੀ ਕਮੇਟੀ, ਬਲਾਕ ਲੈਵਲ ਕਮੇਟੀ ਅਤੇ ਸਹਿਯੋਗੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਜੂਮ ਮੀਟਿੰਗ ਕੀਤੀ ਗਈ।ਉਹਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾ ਦਾ ਵੱਧ ਤੋ ਵੱਧ ਲਾਭ ਉਠਾਉਣ।

