ਪਟਿਆਲਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਦਾ ਅਚਨਚੇਤ ਨਿਰੀਖਣ

ਪਟਿਆਲਾ, 18 ਅਪ੍ਰੈਲ:(ਮਧੂਸਾਰ ਬਿਊਰੋ) ਜ਼ਿਲ੍ਹਾ ਤੇ ਸੈਸ਼ਨ ਜੱਜ ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸ਼ਿਵ ਮੋਹਨ ਗਰਗ ਤੇ ਸੀ.ਜੇ.ਐਮ. -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੀ ਹਾਜ਼ਰ ਸਨ। ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਗਈ।

ਉਨ੍ਹਾਂ ਜੇਲ ਪ੍ਰਬੰਧਕਾਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਜੇਲ ਦੀ ਰਸੋਈ ਅਤੇ ਉਥੇ ਦਾ ਖਾਣਾ ਜੋ ਬੰਦੀਆਂ ਨੂੰ ਦਿੱਤਾ ਜਾਂਦਾ ਹੈ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਜੇਲ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਫੋਨ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *