ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਆਯੋਜਿਤ ਹੋਵੇਗਾ ਕੀਰਤਨ ਦਰਬਾਰ
ਪਟਿਆਲਾ 18 ਅਪ੍ਰੈਲ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਮੈਨੇਜਰ ਭਗਵੰਤ ਸਿੰਘ ਧੰਗੇੜਾ ਨਾਲ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਦਿੱਤੀ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 20 ਅਪ੍ਰੈਲ ਨੂੰ ਸਵੇਰੇ 11.00 ਵਜੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਬਜ਼ਾਰਾਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਮੋਤੀ ਬਾਗ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪਿ੍ਰਨਾਮ ਸਿੰਘ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਧਾਰਮਕ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ’ਚ ਹਜ਼ੂਰੀ ਕੀਰਤਨੀ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕਰਨਗੇ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 20 ਅਪ੍ਰੈਲ ਨੂੰ ਕੀਰਤਨ ਦਰਬਾਰ ਦਾ ਆਯੋਜਨ ਵੀ ਹੋਵੇਗਾ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪੁੱਜ ਰਹੇ ਹਨ ਅਤੇ 21 ਅਪ੍ਰੈਲ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੂਨਦਾਨ ਕੈਂਪ ਰਾਤ 7 ਤੋਂ 10 ਵਜੇ ਤੱਕ ਲਗਾਇਆ ਜਾਵੇਗਾ ਅਤੇ ਦੇਰ ਰਾਤ ਤੱਕ ਗੁਰਮਤਿ ਕਥਾ ਵਿਚਾਰ ਤੋਂ ਇਲਾਵਾ ਹਜ਼ੂਰੀ ਕੀਰਤਨੀ ਜਥੇ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਨਗੇ। ਇਸ ਮੌਕੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਅਪੀਲ ਕੀਤੀ ਕਿ ਸੰਗਤਾਂ ਪ੍ਰਕਾਸ਼ ਪੁਰਬ ਮੌਕੇ ਧਾਰਮਕ ਸਮਾਗਮ ਵਿਚ ਪੁੱਜਕੇ ਗੁਰੂ ਘਰ ਬਖਸਸ਼ਿ ਪ੍ਰਾਪਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਭਾਈ ਜਸਵਿੰਦਰ ਸਿੰਘ, ਵਰਿੰਦਰ ਸਿੰਘ ਗੋਲਡੀ, ਭਾਈ ਦਰਸ਼ਨ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਹਾਜ਼ਰ ਸਨ।

